ਹਰਿਆਣਾ ‘ਚ 17 ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾ ਬੰਦ, ਪੜ੍ਹੋ ਕਿਉਂ ?

  • ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਸੋਨੀਪਤ, ਪਲਵਲ ਅਤੇ ਝੱਜਰ ਤੋਂ ਇਲਾਵਾ 14 ਹੋਰ ਜਿਲ੍ਹਿਆਂ ਦੀਆਂ ਇੰਟਰਨੈਟ ਸੇਵਾਵਾਂ 30 ਜਨਵਰੀ ਸ਼ਾਮ 5 ਵਜੇ ਤਕ ਬੰਦ ਕਰਨ ਦਾ ਫੈਸਲਾ ਕੀਤਾ

ਚੰਡੀਗੜ੍ਹ, 29 ਜਨਵਰੀ 2021 – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ, ਪਾਣੀਪਤ, ਹਿਸਾਰ, ਜੀਂਦ, ਰੋਹਤਕ, ਭਿਵਾਨੀ, ਚਰਖੀ ਦਾਦਰੀ, ਫਤਿਹਾਬਾਦ, ਰਿਵਾੜੀ ਅਤੇ ਸਿਰਸਾ ਜਿਲ੍ਹਿਆਂ ਵਿਚ ਵਾਇਸ ਕਾਲ ਨੂੰ ਛੱਡ ਕੇ ਇੰਟਰਨੈਟ ਸੇਵਾਵਾਂ (2ਜੀ/3ਜੀ/4ਜੀ/ਸੀਡੀਐਮਏ/ਜੀਪੀਆਰਐਸ), ਸਾਰੀ ਐਸਐਮਐਸ ਸੇਵਾਵਾਂ (ਬੈਂਕਿੰਗ ਅਤੇ ਮੋਰਾਇਲ ਰਿਚਾਰਜ ਨੂੰ ਛੱਲ ਕੇ) ਅਤੇ ਮੋਬਾਇਲ ਨੈਟਵਰਕ ‘ਤੇ ਦਿੱਤੀ ਜਾਣ ਵਾਲੀ ਸਾਰ ਡੋਂਗਲ ਸੇਵਾਵਾਂ ਨੂੰ 30 ਜਨਵਰੀ, 2021 ਸ਼ਾਮ 5 ਵਜੇ ਤਕ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ, ਸੋਨੀਪਤ, ਪਲਵਲ ਅਤੇ ਝੱਜਰ ਜਿਲ੍ਹਿਆਂ ਵਿਚ ਇੰਟਰਨੈਟ ਸੇਵਾਵਾਂ ਨੂੰ ਬੰਦ ਕਰਨ ਦੇ ਸਮੇਂ ਅਗਲੇ 24 ਘੰਟੇ ਯਾਨੀ 30 ਜਨਵਰੀ, 2021 ਸ਼ਾਮ 5 ਵਜੇ ਤਕ ਦੇ ਲਈ ਵਧਾ ਦਿੱਤੀ ਹੈ।

ਇਸ ਸਬੰਧ ਵਿਚ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਇਕ ਅਧਿਕਾਰਿਕ ਬੁਲਾਰੇ ਨੇ ਦਸਿਆ ਕਿ ਦੂਰਸੰਚਾਰ ਅਸਥਾਈ ਸੇਵਾ ਸਸਪੈਂਸ਼ਨ (ਲੋਕ ਅਪਾਤ ਜਾਂ ਲੋਕ ਸੁਰੱਖਿਆ) ਨਿਯਮ, 2017 ਦੇ ਨਿਯਮ 2 ਦੇ ਤਹਿਤ ਇੰਟਰਨੈਟ ਸੇਵਾਵਾਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਬੀਐਸਐਨਐਲ (ਹਰਿਆਣਾ ਅਧਿਕਾਰ ਖੇਤਰ) ਸਮੇਤ ਹਰਿਆਣਾ ਦੀ ਸਾਰੀ ਟੈਲੀਕਾਮ ਸੇਵਾਵਾਂ ਦੇਣ ਵਾਲੀ ਕੰਪਨੀਆਂ ਨੂੰ ਇਸ ਆਦੇਸ਼ ਦਾ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਆਦੇਸ਼ ਖੇਤਰ ਵਿਚ ਸ਼ਾਂਤੀ ਅਤੇ ਜਨਤਕ ਵਿਵਸਥਾ ਵਿਚ ਕਿਸੇ ਵੀ ਤਰ੍ਹਾ ਦੀ ਗੜਬੜੀ ਨੂੰ ਰੋਕਨ ਦੇ ਲਈ ਜਾਰੀ ਕੀਤੇ ਗਏ ਹਨ। ਕੋਈ ਵੀ ਵਿਅਕਤੀ ਇੰਨ੍ਹਾਂ ਆਦੇਸ਼ਾਂ ਦੇ ਉਲੰਘਣ ਦਾ ਦੋਸ਼ੀ ਪਾਇਆ ਜਾਵੇਗਾ ਤਾਂ ਉਹ ਸਬੰਧਿਤ ਪ੍ਰਾਵਧਾਨਾਂ ਦੇ ਤਹਿਤ ਕਾਨੂੰਨੀ ਕਾਰਵਾਈ ਦੇ ਲਈ ਜਿਮੇਵਾਰ ਹੋਵੇਗਾ।

ਬੁਲਾਰੇ ਨੇ ਦਸਿਆ ਕਿ ਰਾਜ ਸਰਕਾਰ ਨੇ ਐਸਐਮਐਸ, ਵਾਟਸਐਪ, ਫੇਸਬੁੱਕ ਟਵੀਟਰ ਆਦਿ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਦੁਸ਼ਪ੍ਰਚਾਰ ਅਤੇ ਅਫਵਾਹਾਂ ਦੇ ਪ੍ਰਸਾਰ ਨੂੰ ਰੋਕਨ ਦੇ ਲਈ ਇੰਟਰਨੈਟ ਸੇਵਾਵਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪ੍ਰਧਾਨ ਮੰਤਰੀ ਭਾਜਪਾ ਦੇ ਭਾੜੇ ਦੇ ਗੁੰਡਿਆਂ ਨੂੰ ਨੱਥ ਪਾਉਣ: ਸੁਖਜਿੰਦਰ ਰੰਧਾਵਾ

ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਸਬੰਧੀ ਆਬਜਰਵਰ ਲਾਏ ਗਏ