ਚੰਡੀਗੜ੍ਹ, 12 ਅਪ੍ਰੈਲ 2025 – ਕਾਂਗਰਸ ਦੇ ਵੱਡੇ ਲੀਡਰ ਅਤੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਅੱਜ ਫੇਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ, ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਦੇ ਵੱਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ।
ਗੋਲਡੀ ਕੁੱਝ ਸਮਾਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ, ਪਰ ਅੱਜ ਉਹ ਆਪ ਛੱਡ ਕੇ ਫੇਰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੱਲੋਂ ਟਵੀਟ ਕਰਕੇ ਗੋਲਡੀ ਦਾ ਸਵਾਗਤ ਕੀਤਾ।

