- ਬਚਾਅ ਕਾਰਜ ਜਾਰੀ
ਨਵੀਂ ਦਿੱਲੀ, 19 ਅਪ੍ਰੈਲ 2025 – ਦਿੱਲੀ ਦੇ ਮੁਸਤਫਾਬਾਦ ਇਲਾਕੇ ਵਿੱਚ ਸ਼ੁੱਕਰਵਾਰ ਰਾਤ 2.30 ਵਜੇ ਦੇ ਕਰੀਬ ਇੱਕ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਮਲਬੇ ਵਿੱਚੋਂ 14 ਲੋਕਾਂ ਨੂੰ ਬਚਾਇਆ ਗਿਆ ਹੈ। 10 ਤੋਂ ਵੱਧ ਲੋਕਾਂ ਦੇ ਅਜੇ ਵੀ ਫਸੇ ਹੋਣ ਦਾ ਖਦਸ਼ਾ ਹੈ। ਐਨਡੀਆਰਐਫ ਅਤੇ ਦਿੱਲੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।
ਡਿਵੀਜ਼ਨਲ ਫਾਇਰ ਅਫਸਰ ਰਾਜੇਂਦਰ ਅਟਵਾਲ ਨੇ ਦੱਸਿਆ ਕਿ ਦੇਰ ਰਾਤ ਕਰੀਬ 2:50 ਵਜੇ ਇੱਕ ਘਰ ਦੇ ਢਹਿਣ ਦੀ ਸੂਚਨਾ ਮਿਲੀ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ, ਤਾਂ ਅਸੀਂ ਦੇਖਿਆ ਕਿ ਪੂਰੀ ਇਮਾਰਤ ਢਹਿ ਗਈ ਸੀ ਅਤੇ ਲੋਕ ਮਲਬੇ ਵਿੱਚ ਫਸ ਗਏ ਸਨ। ਪੁਲਿਸ ਦੇ ਸਹਿਯੋਗ ਨਾਲ ਬਚਾਅ ਕਾਰਜ ਸ਼ੁਰੂ ਕੀਤਾ ਗਿਆ ਹੈ।
ਸ਼ੁੱਕਰਵਾਰ ਰਾਤ ਨੂੰ ਦਿੱਲੀ ਦਾ ਮੌਸਮ ਅਚਾਨਕ ਬਦਲ ਗਿਆ। ਭਾਰੀ ਮੀਂਹ ਅਤੇ ਤੂਫ਼ਾਨ ਕਾਰਨ ਕਈ ਇਲਾਕਿਆਂ ਵਿੱਚ ਨੁਕਸਾਨ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸੇ ਕਾਰਨ ਮੁਸਤਫਾਬਾਦ ਦੀ ਇਮਾਰਤ ਵੀ ਢਹਿ ਗਈ।

