ਚੰਡੀਗੜ੍ਹ, 19 ਅਪ੍ਰੈਲ 2025 – ਅੱਜ ਪੰਜਾਬ, ਚੰਡੀਗੜ੍ਹ, ਜੰਮੂ ਕਸ਼ਮੀਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਸੂਤਰਾਂ ਮੁਤਾਬਕ ਪੰਜਾਬ ਵਿਚ ਕਈ ਥਾਈਂ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਝਟਕੇ 12.21 ਮਿੰਟ ‘ਤੇ ਲੱਗੇ ਹਨ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੱਸਿਆ ਜਾ ਰਿਹਾ ਹੈ, ਜਿੱਥੇ ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 5.9 ਮਾਪੀ ਗਈ ਹੈ। ਭੂਚਾਲ ਦੇ ਝਟਕੇ ਮਹਿਸੂਸ ਹੋਣ ਤੋਂ ਬਾਅਦ ਲੋਕ ਘਰਾਂ ਵਿਚੋਂ ਬਾਹਰ ਆ ਗਏ।
ਭੂਚਾਲ ਦਾ ਕੇਂਦਰ ਅਫ਼ਗਾਨਿਸਤਾਨ ਰਿਹਾ ਪਰ ਇਸ ਨੂੰ ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਅਤੇ ਨੇੜੇ-ਤੇੜੇ ਦੇ ਖੇਤਰਾਂ ‘ਚ ਮਹਿਸੂਸ ਕੀਤਾ ਗਿਆ। ਚੰਡੀਗੜ੍ਹ ਅਤੇ ਪੰਜਾਬ ਦੇ ਕੁਝ ਹਿੱਸਿਆਂ ‘ਚ ਵੀ ਹੱਲਚੱਲ ਮਹਿਸੂਸ ਕੀਤੀ ਗਈ। ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਤਰ੍ਹਾਂ ਦੇ ਜਾਨ-ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

