ਤਰਨਤਾਰਨ, 20 ਅਪ੍ਰੈਲ, 2025: ਬੀਤੀ 9 ਅਪ੍ਰੈਲ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਕੰਗ ਵਿਖੇ ਸਹਿਜ ਪਾਠ ਕਰ ਰਹੀ ਔਰਤ ਗੁਰਪ੍ਰੀਤ ਕੌਰ ਪਤਨੀ ਗੁਰਦਿਆਲ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗਲਾ ਰੇਤ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ।
ਅੱਜ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਜਿਸ ਸਬੰਧੀ ਪੁਲਸ ਵੱਲੋਂ ਇੱਕ ਮੁਲਜ਼ਮ ਜਿਸ ਦੀ ਪਛਾਣ ਗੁਰਸ਼ਰਨ ਸਿੰਘ ਉਰਫ ਕਾਲੂ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਕੁਝ ਹੋਰ ਮੁਲਜ਼ਮਾਂ ਦੀ ਭਾਲ ਲਈ ਪੁਲਸ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਪੁਲਸ ਵੱਲੋਂ ਜਲਦ ਪ੍ਰੈਸ ਕਾਨਫਰੰਸ ਕੀਤੀ ਜਾ ਸਕਦੀ ਹੈ।

