ਹੁਸ਼ਿਆਰਪੁਰ, 20 ਅਪ੍ਰੈਲ, 2025: ਹੁਸ਼ਿਆਰਪੁਰ ਵਿਖੇ ਦਿਨ-ਦਿਹਾੜੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ ਦੀ ਸਬਜ਼ੀ ਮੰਡੀ ਨੇੜੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।
ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਪਤਾ ਲੱਗਾ ਹੈ ਕਿ ਖ਼ਰੀਦੋ-ਫਰੋਖ਼ਤ ਨੂੰ ਲੈ ਕੇ 40 ਰੁਪਏ ਦੇ ਲੈਣ-ਦੇਣ ਕਾਰਨ ਝਗੜਾ ਹੋਇਆ ਸੀ ਅਤੇ ਇਹ ਝਗੜਾ ਇੰਨਾ ਵੱਧ ਗਿਆ ਕਿ ਪ੍ਰਵਾਸੀ ਮਜ਼ਦੂਰ ਨੌਜਵਾਨ ਦਾ ਕਤਲ ਕਰ ਦਿੱਤਾ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

