ਨਵੀਂ ਦਿੱਲੀ, 22 ਅਪ੍ਰੈਲ 2025 – ਇਸ ਸਾਲ ਸੋਨੇ ਦੀਆਂ ਕੀਮਤਾਂ ਵਿੱਚ ਰਿਕਾਰਡ ਵਾਧਾ ਜਾਰੀ ਹੈ। ਇਹ ਪਹਿਲੀ ਵਾਰ ਹੈ ਜਦੋਂ ਇਸਦੀ ਕੀਮਤ ਇਸ ਪੱਧਰ ‘ਤੇ ਪਹੁੰਚੀ ਹੈ। ਜਲੰਧਰ ਸਰਾਫਾ ਐਸੋਸੀਏਸ਼ਨ ਅਨੁਸਾਰ, ਅੱਜ 22 ਅਪ੍ਰੈਲ ਨੂੰ ਜਲੰਧਰ ਵਿੱਚ ਸੋਨੇ ਦੀ ਕੀਮਤ 1 ਲੱਖ ਰੁਪਏ ਨੂੰ ਪਾਰ ਕਰ ਗਈ ਹੈ। 24 ਕੈਰੇਟ ਸੋਨਾ 101,000 ਰੁਪਏ ਪ੍ਰਤੀ 10 ਦੇ ਹਿਸਾਬ ਨਾਲ ਵਿਕ ਰਿਹਾ ਹੈ। 22 ਕੈਰੇਟ ਸੋਨੇ ਦੀ ਕੀਮਤ 93,930 ਰੁਪਏ ਅਤੇ 23 ਕੈਰੇਟ ਸੋਨੇ ਦੀ ਕੀਮਤ 98,480 ਰੁਪਏ ਹੈ। ਚਾਂਦੀ ਦੀ ਗੱਲ ਕਰੀਏ ਤਾਂ ਇਹ 97,400 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵਿਕ ਰਹੀ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਤਣਾਅ ਕਾਰਨ ਸੋਨੇ ਦੀਆਂ ਕੀਮਤਾਂ ਵਧ ਰਹੀਆਂ ਹਨ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ 3,430 ਡਾਲਰ ਪ੍ਰਤੀ ਔਂਸ ਤੱਕ ਪਹੁੰਚ ਗਈ। ਇਹ ਹੁਣ ਤੱਕ ਦਾ ਸਭ ਤੋਂ ਉੱਚਾ ਪੱਧਰ ਹੈ। ਮੰਗਲਵਾਰ ਨੂੰ MCX ‘ਤੇ ਸੋਨੇ ਦੀਆਂ ਕੀਮਤਾਂ ਵੀ ਰਿਕਾਰਡ ਉੱਚ ਪੱਧਰ ‘ਤੇ ਪਹੁੰਚ ਗਈਆਂ। ਜੂਨ ਦੇ ਫਿਊਚਰਜ਼ ਲਈ ਇਹ 99 ਹਜ਼ਾਰ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ।

