ਪੰਜਾਬ ਐਤਕੀਂ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ : ਕਟਾਰੂਚੱਕ

  • ਕਿਹਾ! ਹਰੇਕ ਕਿਸਾਨ ਦੀ ਫਸਲ ਦੇ ਨੁਕਸਾਨ ਦੀ ਕੀਤੀ ਜਾਵੇਗੀ ਭਰਪਾਈ
  • ਪੰਜਾਬ ਭਰ ਦੀਆਂ ਮੰਡੀਆਂ ਵਿੱਚ 49 ਲੱਖ ਮੀਟਰਕ ਟਨ ਤੋਂ ਵਧੇਰੇ ਕਣਕ ਦੀ ਆਮਦ, 44.50 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ , ਕਿਸਾਨਾਂ ਦੇ ਖਾਤੇ ਵਿੱਚ ਜਮ੍ਹਾਂ ਹੋਏ 5573 ਕਰੋੜ ਰੁਪਏ
  • ਦਾਅਵਾ ਕੀਤਾ, ਸੂਬੇ ਵਿੱਚ 1864 ਖਰੀਦ ਕੇਂਦਰਾਂ ਵਿੱਚ ਚੱਲ ਰਹੀ ਨਿਰਵਿਘਨ ਖਰੀਦ ਪ੍ਰਕਿਰਿਆ

ਮੋਗਾ, 22 ਅਪ੍ਰੈਲ 2025 – ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ਸੂਬੇ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਚੋਖੀ ਫਸਲ ਹੋਈ ਹੈ, ਇਸ ਵਾਰ ਪੰਜਾਬ ਕੇਂਦਰੀ ਪੂਲ ਵਿੱਚ 124 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਵੇਗਾ। ਸੂਬਾ ਇਹ ਟੀਚਾ ਨਿਰਵਿਘਨ ਪ੍ਰਾਪਤ ਕਰਨ ਲਈ ਆਸਵੰਦ ਹੈ।

ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਰ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਡਿਪਟੀ ਕਮਿਸ਼ਨਰਾਂ ਨੂੰ ਹਾਲ ਹੀ ਵਿੱਚ ਆਈ ਹਨੇਰੀ, ਸ਼ਾਰਟ ਸਰਕਟ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੋਗਾ ਅਨਾਜ ਮੰਡੀ ਵਿਖੇ ਡਾਕਟਰ ਅਮਨਦੀਪ ਕੌਰ ਅਰੋੜਾ, ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਸ੍ਰ ਮਨਜੀਤ ਸਿੰਘ ਬਿਲਾਸਪੁਰ (ਤਿੰਨੋਂ ਵਿਧਾਇਕ) ਨਾਲ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ, ਉਹਨਾਂ ਨੇ ਕਿਹਾ ਕਿ ਹੁਣ ਤੱਕ ਪੰਜਾਬ ਭਰ ਦੀਆਂ ਮੰਡੀਆਂ ਵਿੱਚ 49 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ,ਜਿਸ ਵਿੱਚੋਂ 44.50 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 5573 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਮੰਤਰੀ ਨੇ ਕਿਹਾ ਕਿ ਉਹਨਾਂ ਨੇ ਚੱਲ ਰਹੀ ਖਰੀਦ ਦਾ ਨਿਰੀਖਣ ਕਰਨ ਲਈ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਦਿਆਂ ਪਾਇਆ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਕਿਉਂਕਿ ਸੂਬਾ ਸਰਕਾਰ ਨੇ ਵਿਸਤ੍ਰਿਤ ਪ੍ਰਬੰਧ ਯਕੀਨੀ ਬਣਾਏ ਹਨ।

ਉਹਨਾਂ ਕਿਹਾ ਕਿ ਸੁਚਾਰੂ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1864 ਖਰੀਦ ਕੇਂਦਰ ਬਣਾਏ ਗਏ ਹਨ। ਪੂਰੇ ਸੀਜ਼ਨ ਦੌਰਾਨ ਮੰਡੀਆਂ ਵਿੱਚ 8 ਲੱਖ ਕਿਸਾਨਾਂ ਨੇ ਜਿਨਸ ਲੈ ਕੇ ਆਉਣਾ ਹੈ। ਹੁਣ ਤੱਕ 1.5 ਲੱਖ ਕਿਸਾਨ ਆ ਚੁੱਕੇ ਹਨ। ਕਿਸਾਨ ਖੁਸ਼ ਖੁਸ਼ ਮੰਡੀਆਂ ਵਿੱਚੋਂ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲੋਡਿੰਗ ਵਾਲੇ ਮਜ਼ਦੂਰਾਂ ਲਈ 10 ਹਜ਼ਾਰ ਕਰੋੜ ਰੁਪਏ ਇਜ਼ਾਫਾ ਕੀਤਾ ਗਿਆ ਹੈ। ਮਜ਼ਦੂਰਾਂ ਦੇ ਰੇਟ ਰੇਵਾਈਜ਼ ਕੀਤੇ ਹਨ।

ਕਿਸਾਨਾਂ ਨੂੰ ਭੁਗਤਾਨ ਦਾ ਹਵਾਲਾ ਦਿੰਦੇ ਹੋਏ, ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਰਾਜ ਸਰਕਾਰ ਖਰੀਦ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਭੁਗਤਾਨ ਕਰ ਰਹੀ ਹੈ ਅਤੇ ਫਸਲ ਦੀ ਚੁਕਾਈ ਵਿੱਚ ਕੋਈ ਦੇਰੀ ਨਹੀਂ ਹੋ ਰਹੀ। ਪੰਜਾਬ ਸਰਕਾਰ ਨੂੰ 28894 ਰੁਪਏ ਦੀ ਨਕਦ ਕ੍ਰੈਡਿਟ ਸੀਮਾ ਪ੍ਰਾਪਤ ਹੋਈ ਹੈ ਅਤੇ ਭੁਗਤਾਨ ਵਿੱਚ ਕੋਈ ਦੇਰੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਵੇਗੀ ਕਿਉਂਕਿ ਸਾਰੀਆਂ ਸਹੂਲਤਾਂ ਅਤੇ ਤਿਆਰੀਆਂ ਪਹਿਲਾਂ ਹੀ ਪੂਰੀਆਂ ਕਰ ਲਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ, ਖਰੀਦ ਏਜੰਸੀਆਂ ਅਤੇ ਹੋਰ ਭਾਈਵਾਲਾਂ ਨੂੰ ਲੋੜੀਂਦੇ ਬਾਰਦਾਨੇ, ਤਰਪਾਲਾਂ ਅਤੇ ਕਰੇਟਾਂ ਸਮੇਤ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਮਾੜੇ ਮੌਸਮ ਦੀ ਸਥਿਤੀ ਵਿੱਚ ਫਸਲ ਦੀ ਸੁਰੱਖਿਆ ਕੀਤੀ ਜਾ ਸਕੇ।

ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਫਸਲ ਦੀ ਆਮਦ ਬਾਰੇ ਬੋਲਦਿਆਂ ਮੰਤਰੀ ਨੇ ਕਿਹਾ ਕਿ ਅੱਜ ਤੱਕ 266442 ਮੀਟਰਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ ਲਗਭਗ 202997 ਮੀਟਰਕ ਟਨ ਖਰੀਦੀ ਗਈ ਹੈ ਅਤੇ 270.79 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਐਲਾਨ

ਦਰਜਾ-4 ਕਰਮਚਾਰੀਆਂ ਨੂੰ ਕਣਕ ਖਰੀਦਣ ਲਈ 9,700 ਰੁਪਏ ਦਾ ਵਿਆਜ-ਮੁਕਤ ਕਰਜ਼ਾ ਮਿਲੇਗਾ: ਹਰਪਾਲ ਚੀਮਾ