Pahalgam Attack: ਅੱਤਵਾਦੀਆਂ ਦੇ ਸਕੈੱਚ ਜਾਰੀ ਹੋਣ ਤੋਂ ਬਾਅਦ ਅਸਲ ਤਸਵੀਰ ਆਈ ਸਾਹਮਣੇ

ਜੰਮੂ ਕਸ਼ਮੀਰ, 23 ਅਪ੍ਰੈਲ 2025 – ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਸ ਹਮਲੇ ‘ਚ 26 ਲੋਕਾਂ ਦੀ ਜਾਨ ਚਲੀ ਗਈ ਹੈ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ ਸਨ। ਉੱਥੇ ਹੀ ਹਮਲੇ ਦੇ ਪਿਛੇ ਲੁਕੇ ਅੱਤਵਾਦੀਆਂ ਦੀ ਭਾਲ ਲਈ ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ। ਘਟਨਾ ਤੋਂ ਬਾਅਦ ਜਾਂਚ ਏਜੰਸੀਆਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਤਿੰਨ ਸ਼ੱਕੀ ਅੱਤਵਾਦੀਆਂ ਦੇ ਸਕੈੱਚ ਜਨਤਕ ਕੀਤੇ ਹਨ। ਇਨ੍ਹਾਂ ਸਕੈਚ ਦੀ ਮਦਦ ਨਾਲ ਹਮਲਾਵਰਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਦੀ ਕੋਸ਼ਿਸ਼ ਤੇਜ਼ ਹੋ ਗਈ ਹੈ। ਹੁਣ ਇਨ੍ਹਾਂ ਦਰਿੰਦਿਆਂ ਦੀ ਅਸਲ ਤਸਵੀਰ ਸਾਹਮਣੇ ਆਈ ਹੈ। ਇਹ ਉਹ ਦਰਿੰਦੇ ਹਨ ਜਿਨ੍ਹਾਂ ਨੇ 26 ਬੇਕਸੂਰ ਲੋਕਾਂ ਨੂੰ ਗੋਲੀਆਂ ਮਾਰ ਦਿੱਤੀਆਂ। ਇਸ ਤੋਂ ਪਹਿਲਾਂ ਜਾਂਚ ਏਜੰਸੀਆਂ ਨੇ ਅੱਤਵਾਦੀਆਂ ਦੇ ਸਕੈਚ ਜਾਰੀ ਕੀਤੇ ਸਨ।

ਦੱਸਣਯੋਗ ਹੈ ਕਿ ਬੈਸਰਨ ਘਾਟੀ, ਜਿਸ ਨੂੰ ਲੋਕ ਪਿਆਰ ਨਾਲ ‘ਮਿੰਨੀ ਸਵਿਟਜ਼ਰਲੈਂਡ’ ਕਹਿੰਦੇ ਹਨ, ਮੰਗਲਵਾਰ ਦੁਪਹਿਰ 2.30 ਵਜੇ ਅਚਾਨਕ ਗੋਲੀਬਾਰੀ ਦੀ ਆਵਾਜ਼ ਨਾਲ ਕੰਬ ਗਈ। ਪਹਾੜਾਂ ਦੀ ਗੋਦ ‘ਚ ਵਸੇ ਇਸ ਸੁੰਦਰ ਸਥਾਨ ‘ਤੇ ਪਹੁੰਚਣ ਵਾਲੇ ਸੈਲਾਨੀਆਂ ਨੇ ਸ਼ਾਇਦ ਹੀ ਸੋਚਿਆ ਹੋਵੇਗਾ ਕਿ ਉਨ੍ਹਾਂ ਦੀਆਂ ਛੁੱਟੀਆਂ ਦੀਆਂ ਤਸਵੀਰਾਂ ਕਿਸੇ ਕਾਲੀਆਂ ਖ਼ਬਰਾਂ ਦੀਆਂ ਸੁਰਖੀਆਂ ‘ਚ ਬਦਲ ਜਾਣਗੀਆਂ। ਫ਼ੌਜ, ਸੀਆਰਪੀਐੱਫ ਅਤੇ ਜੰਮੂ ਕਸ਼ਮੀਰ ਪੁਲਸ ਦੇ ਜਵਾਨ ਪਹਿਲਗਾਮ ਦੇ ਜੰਗਲਾਂ ‘ਚ ਸਰਚ ਆਪਰੇਸ਼ਨ ਚਲਾ ਰਹੇ ਸਨ। ਉੱਥੇ ਹੀ ਹੈਲੀਕਾਪਟਰ ਅਤੇ ਡਰੋਨ ਦੀ ਮਦਦ ਨਾਲ ਉੱਚਾਈ ਵਾਲੇ ਇਲਾਕਿਆਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਵੀ ਸ਼ੱਕੀ ਗਤੀਵਿਧੀ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਹਿਲਗਾਮ ਹਮਲੇ ਦਾ ਪੰਜਾਬ ‘ਚ ਅਸਰ, 12 ਹਜ਼ਾਰ ਦੇ ਕਰੀਬ ਟੈਕਸੀ ਬੁਕਿੰਗਾਂ ਰੱਦ

ਸੁਰੱਖਿਆ ਸਮੀਖਿਆ: CM ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ: ਜੰਮੂ-ਕਸ਼ਮੀਰ ‘ਚ ਫਸੇ ਪੰਜਾਬੀਆਂ ਦੇ ਮੰਗੇ ਵੇਰਵੇ