- ਅੰਤਿਮ ਸੰਸਕਾਰ ਮੌਕੇ ਕਈ ਸਖ਼ਸ਼ੀਅਤਾਂ ਨੇ ਦਿੱਤੀ ਹੰਝੂਆਂ ਭਰੀ ਵਿਦਾਇਗੀ
ਮੋਗਾ/ਲੁਧਿਆਣਾ, 24 ਅਪ੍ਰੈਲ 2025 – ਮੋਗਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸ਼੍ਰੀਮਤੀ ਊਸ਼ਾ ਦੇਵੀ (73 ਸਾਲ) ਅਚਾਨਕ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ ਆਪਣੇ ਪਿੱਛੇ ਪਤੀ ਸ਼੍ਰੀ ਅਵਿਨਾਸ਼ ਚੰਦਰ ਸੇਤੀਆ, ਧੀ ਮਨੀਸ਼ਾ ਸੇਤੀਆ, ਦੋ ਪੁੱਤਰ ਸ਼੍ਰੀ ਸੌਰਭ ਸੇਤੀਆ ਤੇ ਸ਼੍ਰੀ ਸਾਗਰ ਸੇਤੀਆ ਅਤੇ ਹੋਰ ਪਰਿਵਾਰਕ ਮੈਂਬਰ ਛੱਡ ਗਏ ਹਨ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਤਾ ਸ਼੍ਰੀਮਤੀ ਊਸ਼ਾ ਦੇਵੀ ਜੀ ਦੀ ਬੀਤੀ ਰਾਤ ਅਚਾਨਕ ਸਿਹਤ ਖ਼ਰਾਬ ਹੋ ਗਈ ਅਤੇ ਉਹ ਜਹਾਨੋਂ ਰੁਖ਼ਸਤ ਹੋ ਗਏ। ਅੱਜ ਲੁਧਿਆਣਾ ਦੇ ਸਿਵਲ ਲਾਈਨਜ ਸਥਿਤ ਸਮਸ਼ਾਨ ਘਾਟ ਵਿਖੇ ਉਹਨਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਡਾਕਟਰ ਅਮਨਦੀਪ ਕੌਰ ਅਰੋੜਾ, ਸ੍ਰ ਦਵਿੰਦਰਜੀਤ ਸਿੰਘ ਲਾਡੀ ਅਤੇ ਸ੍ਰ ਮਨਜੀਤ ਸਿੰਘ ਬਿਲਾਸਪੁਰ (ਤਿੰਨੋਂ ਵਿਧਾਇਕ) ਸਮੇਤ ਕਈ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਡੀ ਆਈ ਜੀ ਫਰੀਦਕੋਟ ਰੇਂਜ, ਕਈ ਜ਼ਿਲ੍ਹਿਆਂ ਦੇ ਐੱਸ ਐੱਸ ਪੀਜ਼, ਕਈ ਉੱਚ ਅਧਿਕਾਰੀਆਂ, ਰਿਸ਼ਤੇਦਾਰਾਂ ਅਤੇ ਸਨੇਹੀਆਂ ਨੇ ਵਿਛੜੀ ਆਤਮਾ ਨੂੰ ਹੰਝੂਆਂ ਭਰੀ ਸ਼ਰਧਾਂਜਲੀ ਭੇਟ ਕੀਤੀ।

