ਸੁਖਬੀਰ ਬਾਦਲ ਵੱਲੋਂ ਗਾਜ਼ੀਪੁਰ ਬਾਰਡਰ ‘ਤੇ ਰਾਕੇਸ਼ ਟਿਕੈਤ ਦਾ ਸਨਮਾਨ

  • ਜਿਹੜੇ ਪਰਿਵਾਰਾਂ ਦੇ ਜੀਅ ਲਾਪਤਾ ਹਨ, ਉਹਨਾਂ ਕਿਸਾਨਾਂ ਪਰਿਵਾਰਾਂ ਨਾਲ ਕੀਤੀ ਮੁਲਾਕਾਤ, ਪੀੜਤ ਪਰਿਵਾਰਾਂ ਦੀ ਮਦਦ ਲਈ ਪਾਰਟੀ ਵੱਲੋਂ ਕੰਟਰੋਲ ਰੂਮ ਖੋਲ੍ਹਣ ਤੇ ਹੈਲਪਲਾਈਨ ਸ਼ੁਰੂ ਕਰਨ ਦਾ ਐਲਾਨ
  • ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਗਾਜ਼ੀਪੁਰ ਵਿਖੇ ਜੋਸ਼ੋ ਖਰੋਸ਼ ਨਾਲ ਹੋਇਆ ਸਵਾਗਤ, ਕਿਸਾਨਾਂ ਨੇ ਕਿਸਾਨ ਅੰਦੋਲਨ ਸਫਲ ਬਣਾਉਣ ਵਿਚ ਅਕਾਲੀ ਦੀ ਹਾਂਪੱਖੀ ਭੂਮਿਕਾ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 31 ਜਨਵਰੀ 2021 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਚੌਧਰੀ ਰਾਕੇਸ਼ ਟਿਕੈਤ ਦਾ ਸਿਰੋਪਾ ਭੇਟ ਕਰ ਕੇ ਸਨਮਾਨ ਕੀਤਾ ਤੇ ਉਹਨਾਂ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦਾ ਅੰਮ੍ਰਿਤ ਵੀ ਭੇਂਟ ਕੀਤਾ ਅਤੇ ਉਹਨਾਂ ਨੂੰ ਭਰੋਸਾ ਦੁਆਇਆ ਕਿ ਕਿਸਾਨ ਅੰਦੋਲਨ ਦੇ ਆਪਣੇ ਟੀਚਿਆਂ ਵਿਚ ਸਫਲ ਹੋਣ ਲਈ ਸ਼੍ਰੋਮਣੀ ਅਕਾਲੀ ਦਲ ਪੂਰਾ ਸਮਰਥਨ ਦੇਵੇਗਾ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਚੌਧਰੀ ਰਾਕੇਸ਼ ਟਿਕੈਤ ਨਾਲ ਕਿਸਾਨਾਂ ਦੇ ਭਾਰੀ ਇਕੱਠ ਦੌਰਾਨ ਮੁਲਾਕਾਤ ਕੀਤਖੀ, ਨੇ ਕਿਹਾਕਿ ਕਿਸਾਨ ਅਗਾੂ ਨੇ ਆਪਣੇ ਪਿਤਾ ਚੌਧਰੀ ਮਹਿੰਦਰ ਸਿੰਘ ਟਿਕੈਤ ਦੇ ਰਾਹ ਚੱਲਕੇ ਕਿਸਾਨਾਂ ਦਾ ਮਾਣ ਵਧਾਇਆ ਹੈ। ਉਹਨਾਂ ਕਿਹਾ ਕਿ ਚੌਧਰੀ ਮਹਿੰਦਰ ਸਿੰਘ ਟਿਕੈਤ ਆਪਣੇਸਮੇਂ ਦੇ ਵੱਡੇ ਕਿਸਾਨ ਆਗੂ ਸਨ। ਉਹਨਾਂ ਨੇ ਕਿਸਾਨਾਂ ਦੀ ਭਲਾਈ ਲਈ ਚੌਧਰੀ ਮਹਿੰਦਰਸਿੰਘ ਟਿਕੈਤ ਤੇ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਰਲ ਕੇ ਰਲੀਆਂ ਗਈਆਂ ਲੜਾਈਆਂ ਦਾ ਵੀ ਜ਼ਿਕਰ ਕੀਤਾ।

ਇਸ ਮੌਕੇ ਚੌਧਰੀ ਰਾਕੇਸ਼ ਟਿਕੈਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਦੇ ਕਿਸਾਨਾਂ ਲਈ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੱਸਿਆÇ ਕ ਉਹ ਬਾਦਲ ਦਾ ਪਿੰਡ ਦਾ ਦੌਰਾ ਕਰ ਕੇ ਪੰਜ ਵਾਰ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕਰਨਗੇ ਤੇ ਉਹਨਾਂ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਚੌਧਰੀ ਟਿਕੈਤ ਨੇ ਸਰਦਾਰ ਬਾਦਲ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਦਾ ਲਿਆਂਦਾ ਅੰਮ੍ਰਿਤ ਛੱਕਿਆ ਤੇ ਉਹਨਾਂ ਨੂੰ ਸਰਦਾਰ ਬਾਦਲ ਨੇ ਕਿਰਪਾਨ ਤੇ ਸਿਰੋਪਾ ਭੇਂਟ ਕਰ ਕੇ ਸਨਮਾਨਤ ਕੀਤਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਜਿਹਨਾਂ ਦੇ ਪਰਿਵਾਰਾਂ ਦੇ ਜੀਅ 26 ਜਨਵਰੀ ਤੋਂ ਲਾਪਤਾ ਹਨ ਜਿਹਨਾਂ ਕਿਸਾਨਾਂ ਦੇ ਪਰਿਵਾਰਕ ਜੀਅ ਇਸ ਕਿਸਾਨ ਅੰਦੋਲਨ ਵਿਚ ਸ਼ਹੀਦ ਹੋ ਗਏ ਹਨ।
ਸ੍ਰੀਬਾਦਲ ਨੇ ਇਹਨਾਂ ਪਰਿਵਾਰਾਂ ਨੂੰ ਭਰੋਸਾ ਦੁਆਇਆ ਕਿ ਸ਼੍ਰੋਮ੍ਰਣੀ ਅਕਾਲੀ ਦਲ ਇਹਨਾਂ ਦੇ ਕੇਸ ਆਪ ਚੁੱਕੇਗਾ ਤੇ ਇਹ ਯਕੀਨੀ ਬਣਾਵੇਗਾ ਕਿ ਇਹਨਾਂ ਨੂੰ ਕਾਨੂੰਨੀ ਤੌਰ ’ਤੇ ਰਾਹਤ ਮਿਲੇ।

ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੂੰ ਵੀ ਆਖਿਆ ਕਿ ਉਹ ਦਿੱਲੀ ਵਿਚ ਇਕ ਕੰਟਰੋਲ ਰੂਮ ਸਥਾਪਿਤ ਕਰਨ ਤੇ ਪੀੜਤ ਪਰਿਵਾਰਾਂ ਨੂੰ ਜਦੋਂ ਵੀ ਤੇ ਜਿਵੇਂ ਵੀ ਲੋੜ ਪਵੇ, ਮਦਦ ਮਿਲਣੀ ਯਕੀਨੀ ਬਣਾਉਣ।

ਬਾਦਲ ਨੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਇਹ ਵੀ ਅਖਿਆ ਕਿ ਉਹ ਇਹ ਸਾਰੇ ਕੇਸ ਮੁਫਤ ਲੜਨ ਅਤੇ ਉਹਨਾਂ ਪਰਿਵਾਰਾਂ ਨੂੰ ਭਰੋਸਾ ਦੁਆਇਆ ਕਿ ਕਮੇਟੀ ਦੇ ਚੰਡੀਗੜ੍ਹ ਤੇ ਸਾਰੇ ਪੰਜਾਬ ਵਿਚਲੇ ਵਕੀਲ ਮਿਲ ਕੇ ਇਸ ਮਾਮਲੇÇ ਵਚ ਇਨਸਾਫ ਲਈ ਯਤਨ ਕਰਨਗੇ।

ਬਾਦਲ ਨੇ ਇਸ ਮੌਕੇ ਦਿੱਲੀ ਲਈ 93105 10640 ਹੈਲਪਲਾਈਨ ਨੰਬਰ ਵੀ ਜਾਰੀ ਕਤੀਤਾ ਜੋ ਕੱਲ੍ਹ ਚੰਡੀਗੜ੍ਹ ਵਿਚ ਜਾਰੀ ਕੀਤੇ ਗਿਏ ਤਿੰਨ ਨੰਬਰਾਂ ਦੇ ਨਾਲ ਹੀ ਰਲ ਕੇ ਕੰਮ ਕਰੇਗਾ।
ਇਸ ਮੌਕੇ ਗੱਲ ਕਰਦਿਆਂ ਸ੍ਰੀ ਬਾਦਲ ਨੇ ਸਾਰੀਆਂ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਮਤਭੇਦ ਇਕ ਪਾਸ ਕਰਕੇ ਕਿਸਾਨਾਂ ਲਈ ਇਕਜੁੱਟ ਹੋਣ। ਉਹਨਾਂ ਇੲ ਵੀ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਤੋਂ ਇਲਾਵਾ ਦੇਸ਼ ਦੇ ਹੋਰ ਭਾਗਾਂ ਤੋਂ ਵੀ ਕਿਸਾਨ ਇਸ ਕਿਸਾਨੀ ਸੰਘਰਸ਼ ਵਿਚ ਇਕਜੁੱਟ ਹਨ। ਉਹਨਾਂ ਕਿਹਾ ਕਿ ਸਾਨੂੰ ਕਿਸਾਨ ਅੰਦੋਲਨ ਦੀ ਸਫਲਤਾ ਲਈ ਇਸ ਅੰਦੋਲਨ ਦੀ ਮਜ਼ਬੂਤੀ ਯਕੀਨੀ ਬਣਾਉਣੀਚਾਹੀਦੀ ਹੈ।

ਇਸ ਮੌਕੇ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਥੇ ਸੈਂਕੜੇ ਕਿਸਾਨਾਂ ਦੇ ਨਾਲ ਰਲ ਕੇ ਇਥੇ ਪਹੁੰਚੇ ਤਾਂ ਬਹੁਤ ਚੰਗਾ ਮਾਹੌਲ ਸਿਰਜਿਆ ਗਿਆ। ਇਸ ਮੌਕੇ ਕਿਸਾਨਾਂ ਨੇ ਕਿਸਾਨ ਅੰਦੋਲਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾ ਵੱਡੀ ਗਿਣਤੀ ਵਿਚ ਹਾਜ਼ਰ ਸਨ ਜਿਹਨਾ ਨੇ ਸਿਘੂ ਤੇ ਟਿਕਰੀ ਬਾਰਡਰ ਤੇ ਪਹੁੰਚ ਕੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ।
ਇਸਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੀ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਤਿੰਨ-ਦਿਨਾ ਪਲਸ-ਪੋਲੀਓ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ

ਆਪ ਵੱਲੋਂ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ ‘ਤਰਕਹੀਣ, ਬੇਤੁਕੀ ਤੇ ਕਾਨੂੰਨ ਵਿਰੋਧੀ: ਕੈਪਟਨ ਅਮਰਿੰਦਰ