ਚੰਡੀਗੜ੍ਹ, 8 ਮਈ 2025 – ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਅਤੇ ਬੀ. ਬੀ. ਐੱਮ. ਬੀ. ਦੇ ਮੁੱਦੇ ਦਰਮਿਆਨ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ। ਜਾਣਕਾਰੀ ਮੁਤਾਬਕ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭਲਕੇ 9 ਮਈ ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ।
ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ਸੈਕਟਰ-2 ਵਿਖੇ ਸਵੇਰੇ 11 ਵਜੇ ਹੋਵੇਗੀ। ਇਸ ਮੀਟਿੰਗ ਦੌਰਾਨ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।

