ਨਵੀਂ ਦਿੱਲੀ, 2 ਫਰਵਰੀ 2021 – ਖੇਤੀ ਵਿਰੋਧੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੀ ਗੂੰਜ ਹੁਣ ਸੰਸਦ ‘ਚ ਵੀ ਸੁਣਾਈ ਦੇ ਰਹੀ ਹੈ। ਕਾਂਗਰਸ ਸਣੇ ਕਈ ਵਿਰੋਧੀ ਧਿਰਾਂ ਨੇ ਰਾਜ ਸਭਾ ‘ਚ ਕਿਸਾਨਾਂ ਦੇ ਮੁੱਦੇ ‘ਤੇ ਚਰਚਾ ਕਰਨ ਦੀ ਮੰਗ ਕੀਤੀ, ਪਰ ਰਾਜ ਸਭਾ ਦੇ ਚੇਅਰਮੈਨ ਨੇ ਅੱਜ ਚਰਚਾ ਤੋਂ ਇਨਕਾਰ ਕਰ ਦਿੱਤਾ।
ਜਦੋਂ ਚੇਅਰਮੈਨ ਵੱਲੋਂ ਉਹਨਾਂ ਦੀ ਗੱਲ ਨਹੀਂ ਮੰਨੀ ਗਈ ਤਾਂ ਵਿਰੋਧੀ ਧਿਰਾਂ ਨੇ ਵਾਕ ਆਊਟ ਕਰ ਦਿੱਤਾ। ਬਾਅਦ ‘ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਰਾਜ ਸਭਾ ‘ਚ ਜੰਮ ਕੇ ਨਾਅਰੇਬਾਜ਼ੀ ਕੀਤੀ। ਹੰਗਾਮੇ ਦੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ ਸਵੇਰੇ 10.30 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ।