ਭਾਰਤ-ਪਾਕਿਸਤਾਨ ‘ਚ ਤਣਾਅ ਦੇ ਚਲਦਿਆਂ ਪੰਜਾਬ ਸਰਕਾਰ ਹਾਈ ਅਲਰਟ ‘ਤੇ: ਸਟਾਫ਼ ਦੀਆਂ ਛੁੱਟੀਆਂ ਰੱਦ, ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਮੁਸਤੈਦ

  • ਪੰਜਾਬ ਸਰਕਾਰ ਹਾਈ ਅਲਰਟ ‘ਤੇ; ਭਾਰਤ-ਪਾਕਿਸਤਾਨ ਤਣਾਅ ਦੇ ਚਲਦਿਆਂ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਮੁਸਤੈਦ
  • ਸਟਾਫ਼ ਦੀਆਂ ਛੁੱਟੀਆਂ ਰੱਦ, ਅਧਿਕਾਰੀਆਂ ਨੂੰ ਅਲਰਟ ਰਹਿਣ ਲਈ ਕਿਹਾ, ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ
  • ਕੈਬਨਿਟ ਮੰਤਰੀ ਫਾਇਰ ਬ੍ਰਿਗੇਡ ਦਫ਼ਤਰਾਂ ਅਤੇ ਹਸਪਤਾਲਾਂ ਦਾ ਦੌਰਾ ਕਰਨਗੇ

ਚੰਡੀਗੜ੍ਹ, 10 ਮਈ 2025 – ਭਾਰਤ ਅਤੇ ਪਾਕਿਸਤਾਨ ਦਰਮਿਆਨ ਮੌਜੂਦਾ ਤਣਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਅੱਗ ਬੁਝਾਊ ਅਤੇ ਐਮਰਜੈਂਸੀ ਸੇਵਾਵਾਂ ਨੂੰ ਤਿਆਰ-ਬਰ-ਤਿਆਰ ਰੱਖਣ ਲਈ ਫੌਰੀ ਕਦਮ ਚੁੱਕੇ ਹਨ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਫਾਇਰ ਬ੍ਰਿਗੇਡ ਸਟਾਫ ਦੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਪੰਜਾਬ ਭਰ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਉਨ੍ਹਾਂ ਨੂੰ 24 ਘੰਟੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ। ਉਨ•ਾਂ ਕਿਹਾ ਕਿ ਜੰਗ ਇੱਕ ਵੱਡੀ ਐਮਰਜੈਂਸੀ ਹੈ ਅਤੇ ਫਾਇਰ ਬ੍ਰਿਗੇਡ ਅਜਿਹੀਆਂ ਸਥਿਤੀਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ•ਾਂ ਅਧਿਕਾਰੀਆਂ ਨੂੰ ਮੌਕ ਡ੍ਰਿਲ ਕਰਨ, ਇਹ ਯਕੀਨੀ ਬਣਾਉਣ ਕਿ ਸਾਰੇ ਉਪਕਰਣ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੇਜ਼ ਪ੍ਰਤੀਕਿਰਿਆ ਲਈ ਫੌਜ ਦੇ ਅਧਿਕਾਰੀਆਂ ਨਾਲ ਨਿਰੰਤਰ ਸੰਚਾਰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੂੰ ਹਰ ਸਮੇਂ ਆਪਣੇ ਮੋਬਾਈਲ ਫੋਨ ਚਲਦੇ ਰੱਖਣਾ ਯਕੀਨੀ ਬਣਾਉਂਦਿਆਂ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਸਾਰੇ ਲੋੜੀਂਦੇ ਸਰੋਤ ਜੁਟਾਏ ਗਏ ਹਨ।

ਤੇਜੀ ਨਾਲ ਪ੍ਰਤੀਕਿਰਿਆ (ਰਿਸਪਾਂਸ) ਨੂੰ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਨੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ ਨਾਲ ਨੇੜਿਓਂ ਤਾਲਮੇਲ ਕਰਕੇ ਸੰਵੇਦਨਸ਼ੀਲ ਸਥਾਨਾਂ ‘ਤੇ ਰਣਨੀਤਕ ਤੌਰ ‘ਤੇ ਫਾਇਰ ਟੈਂਡਰ ( ਅੱਗ-ਬੁਝਾਊ ਜਾਂ ਐਮਰਜੈਂਸੀ ਵਹੀਕਲ) ਤਾਇਨਾਤ ਕਰਨ ਲਈ ਕਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਤਿਆਰੀਆਂ ਦੀ ਸਮੀਖਿਆ ਲਈ ਨਿਯਮਤ ਮੀਟਿੰਗਾਂ ਕਰਨ ਦੇ ਨਾਲ-ਨਾਲ ਫੌਰੀ ਢੰਗ ਨਾਲ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕੀਤੇ ਜਾਣ।

ਡਾ. ਸਿੰਘ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ। ਉਨ•ਾਂ ਨੇ ਅਧਿਕਾਰੀਆਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਦੇ ਮੈਨੂਅਲ ਨੂੰ ਪੜ•ਨ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਲੋੜ ਪੈਣ ‘ਤੇ ਰਾਤ ਦੇ ਸਮੇਂ ਐਮਰਜੈਂਸੀ ਰੱਖ-ਰਖਾਅ ਸੇਵਾਵਾਂ ਪ੍ਰਦਾਨ ਕਰਨ ਲਈ ਸਥਾਨਕ ਵਾਹਨ ਮੁਰੰਮਤ ਵਰਕਸ਼ਾਪਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ।

ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਕਿ ਕੈਬਨਿਟ ਮੰਤਰੀ ਤਿਆਰੀ ਦਾ ਮੁਲਾਂਕਣ ਕਰਨ ਲਈ ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਸਹੂਲਤਾਂ ਦਾ ਨਿੱਜੀ ਤੌਰ ‘ਤੇ ਨਿਰੀਖਣ ਕਰਨਗੇ।

ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਤੇਜਵੀਰ ਸਿੰਘ ਨੇ ਵਿਭਾਗ ਦੀ ਜ਼ਿੰਮੇਵਾਰੀ ਨੂੰ ਉਜਾਗਰ ਕਰਦਿਆਂ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸਮੂਹ ਸਟਾਫ਼ ਤੋਂ ਪੇਸ਼ੇਵਰ ਵਚਨਬੱਧਤਾ ਦੀ ਮੰਗ ਕੀਤੀ। ਉਨ•ਾਂ ਪੁਸ਼ਟੀ ਕੀਤੀ ਕਿ ਵਿਭਾਗ, ਆਧੁਨਿਕ ਅੱਗ ਬੁਝਾਊ ਯੰਤਰਾਂ ਨਾਲ ਲੈਸ ਹੈ ਅਤੇ ਨਾਲ ਹੀ ਅਧਿਕਾਰੀਆਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਕਿਸੇ ਵੀ ਵਾਧੂ ਜ਼ਰੂਰਤ ਸਬੰਧੀ ਤੁਰੰਤ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਸਮੂਹ ਸਟਾਫ਼ ਲਈ ਜਵਾਬਦੇਹੀ ਨੂੰ ਯਕੀਨੀ ਬਣਾਉਣ ਵਾਸਤੇ ਡਿਊਟੀ ਰੋਸਟਰ ਵੀ ਮੇਨਟੇਂਨ ਕੀਤਾ ਜਾਵੇ।

ਫਾਇਰ ਬ੍ਰਿਗੇਡ ਵਿਭਾਗ ਵੱਲੋਂ ਐਮਰਜੈਂਸੀ ਸੰਪਰਕ ਨੰਬਰ ਜਾਰੀ

ਪੰਜਾਬ ਫਾਇਰ ਬ੍ਰਿਗੇਡ ਵਿਭਾਗ ਨੇ ਐਮਰਜੈਂਸੀ ਦੌਰਾਨ ਤੁਰੰਤ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ 112 ਸੰਪਰਕ ਨੰਬਰ ਪਹਿਲਾਂ ਹੀ ਜਾਰੀ ਕੀਤਾ ਹੋਇਆ ਹੈ। ਇਸਦੇ ਨਾਲ ਹੀ ਵਿਭਾਗ ਨੇ ਆਪਣੇ ਜ਼ਿਲ•ਾ ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ। ਲੋੜ ਪੈਣ ‘ਤੇ ਨਾਗਰਿਕ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਦੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ: ਅਪ੍ਰੈਲ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਕੇਸਾਂ ਵਿੱਚ 34 ਮੁਲਜ਼ਮ ਗ੍ਰਿਫ਼ਤਾਰ

22 PCS ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਸੂਚੀ