ਜੈਪੁਰ, 18 ਮਈ 2025 – ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) 2025 ਵਿੱਚ ਅੱਜ ਇੱਕ ਡਬਲ ਹੈਡਰ ਮਤਲਬ ਕਿ ਇੱਕ ਦਿਨ ਵਿੱਚ ਦੋ ਮੈਚ ਖੇਡੇ ਜਾਣਗੇ। ਦਿਨ ਦੇ ਪਹਿਲੇ ਮੈਚ ਵਿੱਚ ਰਾਜਸਥਾਨ ਰਾਇਲਜ਼ (RR) ਦਾ ਸਾਹਮਣਾ ਪੰਜਾਬ ਕਿੰਗਜ਼ (PBKS) ਨਾਲ ਹੋਵੇਗਾ। ਇਹ ਮੈਚ ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ। ਦੋਵੇਂ ਟੀਮਾਂ ਇਸ ਸੀਜ਼ਨ ਵਿੱਚ ਦੂਜੀ ਵਾਰ ਇੱਕ ਦੂਜੇ ਦਾ ਸਾਹਮਣਾ ਕਰਨਗੀਆਂ। ਪਿਛਲੇ ਮੈਚ ਵਿੱਚ ਰਾਜਸਥਾਨ ਨੇ ਪੰਜਾਬ ਨੂੰ 50 ਦੌੜਾਂ ਨਾਲ ਹਰਾਇਆ।
ਪੰਜਾਬ ਕਿੰਗਜ਼ ਨੇ ਹੁਣ ਤੱਕ 11 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ ਉਨ੍ਹਾਂ ਨੇ 7 ਜਿੱਤੇ ਹਨ ਅਤੇ ਅੰਕ ਸੂਚੀ ਵਿੱਚ ਤੀਜੇ ਸਥਾਨ ‘ਤੇ ਹੈ। ਟੀਮ ਨੂੰ ਪਲੇਆਫ ਵਿੱਚ ਆਪਣੀ ਜਗ੍ਹਾ ਪੱਕੀ ਕਰਨ ਲਈ 3 ਵਿੱਚੋਂ 2 ਮੈਚ ਜਿੱਤਣੇ ਪੈਣਗੇ। ਇਸ ਦੌਰਾਨ, ਰਾਜਸਥਾਨ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ। ਉਨ੍ਹਾਂ ਨੇ ਇਸ ਸੀਜ਼ਨ ਵਿੱਚ ਹੁਣ ਤੱਕ 12 ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ 3 ਜਿੱਤੇ ਹਨ ਅਤੇ 6 ਅੰਕਾਂ ਨਾਲ ਅੰਕ ਸੂਚੀ ਵਿੱਚ 9ਵੇਂ ਸਥਾਨ ‘ਤੇ ਹਨ।
ਜਦੋਂ ਕਿ, ਦਿਨ ਦੇ ਦੂਜੇ ਮੈਚ ਵਿੱਚ, ਦਿੱਲੀ ਕੈਪੀਟਲਜ਼ (ਡੀਸੀ) ਦਾ ਸਾਹਮਣਾ ਗੁਜਰਾਤ ਟਾਈਟਨਜ਼ (ਜੀਟੀ) ਨਾਲ ਹੋਵੇਗਾ। ਇਹ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਭਾਰਤੀ ਸਮੇਂ ਅਨੁਸਾਰ ਖੇਡਿਆ ਜਾਵੇਗਾ।

