3704 ਅਧਿਆਪਕ ਯੂਨੀਅਨ ਦੀ ਵਿੱਤ ਮੰਤਰੀ ਨਾਲ ਹਰਪਾਲ ਸਿੰਘ ਚੀਮਾ ਨਾਲ ਅਹਿਮ ਬੈਠਕ

  • ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਲੁਧਿਆਣਾ ਜਿਮਨੀ ਚੋਣ ਦੌਰਾਨ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਚੰਡੀਗੜ੍ਹ, 27 ਮਈ, 2025: 3704 ਅਧਿਆਪਕ ਯੂਨੀਅਨ ਵੱਲੋਂ 3704 ਮਾਸਟਰ ਕੇਡਰ ਭਰਤੀ ਦੀਆਂ ਦੀਆਂ ਪੰਜਾਬ ਪੇ ਸਕੇਲ ਸੰਬੰਧੀ ਅਤੇ ਹੋਰ ਲਟਕ ਰਹੀਆਂ ਮੰਗਾਂ ਸੰਬੰਧੀ ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ‌ ਮੀਟਿੰਗ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ 3704 ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਪੇਅ ਸਕੇਲ ਦੀ ਮੰਗ ਸਬੰਧੀ ਵਿੱਤ ਮੰਤਰੀ ਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਮਾਣਯੋਗ ਹਾਈਕੋਰਟ ਵੱਲੋਂ ਇਸ ਮਸਲੇ ਨੂੰ ਹੱਲ ਕਰਨ ਲਈ ਸਾਨੂੰ ਹਦਾਇਤ ਕੀਤੀ ਗਈ ਹੈ ਅਤੇ ਜਲਦ ਹੀ ਪਟੀਸ਼ਨਰਾਂ ਨੂੰ ਪੰਜਾਬ ਪੇਅ ਸਕੇਲ ਦੇਣ ਸੰਬੰਧੀ ਸਪੀਕਿੰਗ ਆਡਰ ਜਾਰੀ ਹੋ ਜਾਵੇਗਾ।

ਇਸ ਤੋਂ ਇਲਾਵਾ ਡਾਇਰੈਕਟੋਰੇਟ ਦੀ ਬਕਾਇਆ ਤਨਖਾਹ ਸੰਬੰਧੀ ਵੀ ਵਿੱਤ ਮੰਤਰੀ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੈਰਿਟ ਲਿਸਟਾਂ ਰੀਕਾਸਟ ਦੇ ਮਸਲੇ ਬਾਰੇ ਵੀ ਉਚੇਚੇ ਤੌਰ ਉਪਰ ਵਿੱਤ ਮੰਤਰੀ ਨੇ ਸਿੱਖਿਆ ਸਕੱਤਰ ਨੂੰ ਕਿਹਾ ਕਿ ਕਿਸੇ ਵੀ ਮੁਲਾਜ਼ਮ ਦਾ ਨੁਕਸਾਨ ਨਹੀਂ ਹੋਣਾ ਚਾਹੀਦਾ। ਜੇਕਰ ਨਵੀਂਆ ਪੋਸਟਾਂ ਜਾਰੀ ਕਰਕੇ ਵੀ ਅਡਜਸਟ ਕਰਨਾ ਪਿਆ ਤਾਂ ਕੀਤਾ ਜਾਵੇ। ਮੀਟਿੰਗ ਤੋਂ ਬਾਅਦ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿਹਾ ਕਿ ਇਸ ਮੀਟਿੰਗ ਵਿੱਚ ਦਿੱਤੇ ਭਰੋਸੇ ਅਨੁਸਾਰ ਜੇ ਜਲਦੀ ਓਹਨਾ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਲੁਧਿਆਣਾ ਜਿਮਨੀ ਚੋਣ ਦੌਰਾਨ ਜੂਨ ਵਿੱਚ ਇਕ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

3 ਕਰੋੜ ਦੀ ਲਾਗਤ ਨਾਲ ਕੀਰਤਪੁਰ ਸਾਹਿਬ ਦੇ ਦਾਖਲੇ ਮੌਕੇ ‘ਤੇ ਲੱਗੇਗਾ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਨਦਾਰ ਬੁੱਤ- ਹਰਜੋਤ ਬੈਂਸ

ਹਰਿਆਣਾ ਵਿੱਚ ਵੱਡਾ ਪ੍ਰਸਾਸ਼ਨਿਕ ਫੇਰਬਦਲ: ਦੋ IAS ਅਤੇ 39 HCS ਅਫਸਰਾਂ ਦੇ ਤਬਾਦਲੇ