ਮਾਨਸਾ, 28 ਮਈ 2025 – ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਤੀਜੀ ਬਰਸੀ ਤੋਂ ਪਹਿਲਾਂ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਐਲਾਨ ਮਾਨਸਾ ਵਿੱਚ ਕਾਂਗਰਸ ਦੀ ਸੰਵਿਧਾਨ ਬਚਾਓ ਰੈਲੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਬਲਕਾਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤਰ ਲਈ ਇਨਸਾਫ਼ ਦੀ ਮੰਗ ਲਈ ਚੋਣਾਂ ਲੜਨਗੇ।
ਉਨ੍ਹਾਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਦਿਨ-ਦਿਹਾੜੇ ਕਤਲ ਹੋ ਰਹੇ ਹਨ। ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਬਲਕਾਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਸਵਾਲ ਉਠਾਏ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦਾ ਦਾਅਵਾ ਕੀਤਾ ਸੀ ਪਰ ਉਹ ਅਜੇ ਵੀ ਫਰਾਰ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੇ ਕੁਝ ਹੋਰ ਮੁਲਜ਼ਮ ਵੀ ਅਜੇ ਤੱਕ ਨਹੀਂ ਫੜੇ ਗਏ ਹਨ।
			
			
			
			
					
						
			
			
