ਨਵੀਂ ਦਿੱਲੀ, 3 ਫਰਵਰੀ 2021 – ਬੀਤੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਲਹਿਰਾਉਣ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਦੀਪ ਸਿੱਧੂ ਸਣੇ ਅੱਠ ਲੋਕਾਂ ‘ਤੇ ਇਨਾਮ ਦਾ ਐਲਾਨ ਕੀਤਾ ਹੈ। ਲਿਸ ਨੇ ਹੁਣ ਤੱਕ 44 ਕੇਸ ਦਰਜ ਕੀਤੇ ਹਨ ਤੇ 122 ਵਿਅਕਤੀ ਗ੍ਰਿਫਤਾਰ ਕੀਤੇ ਹਨ।
ਦਿੱਲੀ ਪੁਲਿਸ ਨੇ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ‘ਤੇ ਇਕ-ਇਕ ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਉੱਥੇ ਹੀ ਜਜਬੀਰ ਸਿੰਘ, ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਇਕਬਾਲ ਸਿੰਘ ‘ਤੇ ਦਿੱਲੀ ਪੁਲਿਸ ਵਲੋਂ 50-50 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਗਿਆ ਹੈ।