ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 25 ਸਾਲ ਦੇ ਨੌਜਵਾਨ ਦੀ ਮੌਤ

ਫਿਰੋਜ਼ਪੁਰ, 31 ਮਈ, 2025: ਫਿਰੋਜ਼ਪੁਰ ਦੇ ਪਿੰਡ ਅਲਫੂਕੇ ‘ਚ ਦੇਰ ਰਾਤ ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਫਾਇਰਿੰਗ ‘ਚ ਗੋਲੀ ਲੱਗਣ ਨਾਲ ਜ਼ਖਮੀ 25 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਵੱਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੋਲੀ ਲੱਗਣ ਨਾਲ ਜ਼ਖਮੀ ਹੋਏ ਇਸ ਨੌਜਵਾਨ ਨੂੰ ਫਿਰੋਜ਼ਪੁਰ ਸ਼ਹਿਰ ਦੇ ਅਨਿਲ ਬਾਗੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਉਸ ਦੀ ਚਿੰਤਾਜਨਕ ਹਾਲਤ ਨੂੰ ਦੇਖਦੇ ਹੋਏ ਉਸਨੂੰ ਇਲਾਜ ਲਈ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਅਤੇ ਲੁਧਿਆਣਾ ਦੇ ਹਸਪਤਾਲ ‘ਚ ਗੁਰਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਫਿਰੋਜ਼ਪੁਰ ਪੁਲਸ ਵੱਲੋਂ ਇਸ ਘਟਨਾ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਐਲਾਨਿਆ ਉਮੀਦਵਾਰ

ਇੰਗਲੈਂਡ ਦੌਰੇ ਤੋਂ ਪਹਿਲਾ ਟੀਮ ਇੰਡੀਆ ਦੇ ਇਸ ਧਾਕੜ ਗੇਂਦਬਾਜ਼ ਨੇ ਸੰਨਿਆਸ ਲੈਣ ਦੇ ਦਿੱਤੇ ਸੰਕੇਤ