ਲੁਧਿਆਣਾ ਜ਼ਿਮਨੀ ਚੋਣ: ਆਖਰੀ ਦਿਨ 8 ਨਾਮਜ਼ਦਗੀਆਂ, ਕੁੱਲ 22 ਉਮੀਦਵਾਰਾਂ ਨੇ ਭਰੀ ਨਾਮਜ਼ਦਗੀ, ਅੱਜ ਹੋਵੇਗੀ ਪੜਤਾਲ

ਚੰਡੀਗੜ੍ਹ, 3 ਜੂਨ 2025 – ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 2 ਜੂਨ ਨੂੰ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਬੀਤੇ ਦਿਨ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉੱਥੇ ਹੀ 5 ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂੰ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਯੁੱਧਿਆ ਵਿੱਚ ਨੌਜਵਾਨ ਦਾ ਕਤਲ, ਲਾਸ਼ ਦੇ ਕੀਤੇ 6 ਟੁਕੜੇ ਕੀਤੇ

IPL ਫਾਈਨਲ ਅੱਜ: ਬੈਂਗਲੁਰੂ ਅਤੇ ਪੰਜਾਬ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ