ਬਿਹਾਰ, 9 ਜੂਨ 2025 – ਬਿਹਾਰ ਵਿਜੀਲੈਂਸ ਇਨਵੈਸਟੀਗੇਸ਼ਨ ਬਿਊਰੋ ਦੀ ਟੀਮ ਨੇ ਅੱਜ ਯਾਨੀ ਸੋਮਵਾਰ ਨੂੰ ਵੈਸ਼ਾਲੀ ਜ਼ਿਲ੍ਹੇ ‘ਚ ਇੱਕ ਮਹਿਲਾ ਬੀਡੀਓ ਨੀਲਮ ਕੁਮਾਰੀ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਲਾਲਗੰਜ ਬਲਾਕ ਦੇ ਇੱਕ ਵਿਅਕਤੀ ਨੇ ਵਿਜੀਲੈਂਸ ਵਿਭਾਗ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਬੀਡੀਓ ਨੀਲਮ ਕੁਮਾਰੀ ਸਰਕਾਰੀ ਰਿਹਾਇਸ਼ ਯੋਜਨਾ ਵਿੱਚ ਲਾਭ ਪ੍ਰਾਪਤ ਕਰਨ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗ ਰਹੀ ਹੈ।
ਸ਼ਿਕਾਇਤਕਰਤਾ ਦੀ ਸ਼ਿਕਾਇਤ ਬਿਊਰੋ ਵੱਲੋਂ ਤਸਦੀਕ ਕੀਤੀ ਗਈ ਅਤੇ ਨੀਲਮ ਕੁਮਾਰ ਵੱਲੋਂ ਰਿਸ਼ਵਤ ਮੰਗਣ ਦਾ ਮਾਮਲਾ ਸੱਚ ਨਿਕਲਿਆ। ਪਹਿਲੀ ਨਜ਼ਰੇ ਦੋਸ਼ ਸੱਚ ਪਾਏ ਜਾਣ ਤੋਂ ਬਾਅਦ ਵਿਜੀਲੈਂਸ ਇਨਵੈਸਟੀਗੇਸ਼ਨ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਨੀਲਮ ਕੁਮਾਰੀ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਤੋਂ ਬਾਅਦ ਦੋਸ਼ੀ ਨੂੰ ਪਟਨਾ ਵਿਜੀਲੈਂਸ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

