ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ EKYC ਹੁਣ ਘਰ ਬੈਠੇ ਹੀ ਸੰਭਵ

  • ਈ. ਕੇ. ਵਾਈ. ਸੀ. ਦੀ ਆਖਰੀ ਮਿਤੀ 30 ਜੂਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜੂਨ 2025 – ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਕਰਵਾਉਣਾ ਲਾਜ਼ਮੀ ਹੈ, ਜੋ ਕਿ ਹੁਣ ਘਰ ਬੈਠੇ ਹੀ ਹੋ ਸਕਦੀ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਈ ਕੇ ਵਾਈ ਸੀ ਕਰਵਾਉਣੀ ਯਕੀਨੀ ਬਣਾਈ ਜਾਵੇ। ਈ ਕੇ ਵਾਈ ਸੀ ਕਰਵਾਉਣ ਦੀ ਆਖਰੀ ਮਿਤੀ 30 ਜੂਨ ਹੈ, ਇਸ ਲਈ ਇਸ ਤੋਂ ਪਹਿਲਾਂ ਪਹਿਲਾਂ ਕਰਵਾਉਣੀ ਯਕੀਨੀ ਬਣਾਈ ਜਾਵੇ।

ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਦੁਆਰਾ “ਮੇਰਾ ਈ ਕੇ ਵਾਈ ਸੀ” ਐਪ (MERA eKYC App) ਰਾਹੀਂ ਚਿਹਰੇ ਦੀ ਪਛਾਣ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਲਾਭਪਾਤਰੀ ਘਰ ਬੈਠੇ ਹੀ ਸਮਾਰਟ ਫੋਨ ਰਾਹੀਂ ਆਪਣਾ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਦਾ ਈ.ਕੇ.ਵਾਈ.ਸੀ. (eKYC ) ਕਰ ਸਕਦੇ ਹਨ । ਈ ਕੇ ਵਾਈ ਸੀ (eKYC) “ਇਲੈਕਟ੍ਰਾਨਿਕ ਨੋ ਯੂਅਰ ਕਸਟਮਰ” (electronic know your customer), ਇੱਕ ਡਿਜੀਟਲ ਪ੍ਰਕਿਰਿਆ ਹੈ ਜਿਸ ਰਾਹੀਂ ਉਂਗਲਾਂ ਦੇ ਨਿਸ਼ਾਨ ਜਾਂ ਅੱਖਾਂ ਦੀ ਪੁਤਲੀ ਦੇ ਸਕੈਨ ਨਾਲ ਲਾਭਪਾਤਰੀ ਦੀ ਸਹੀ ਪਹਿਚਾਣ ਨਿਸ਼ਚਿਤ ਕੀਤੀ ਜਾਂਦੀ ਹੈ। ਜਿਹੜੇ ਲਾਭਪਾਤਰੀਆਂ ਵਲੋਂ ਈ.ਕੇ.ਵਾਈ.ਸੀ. (eKYC) ਨਹੀਂ ਕਰਵਾਈ ਜਾਵੇਗੀ, ਉਹਨਾਂ ਨੂੰ ਰਾਸ਼ਨ ਪ੍ਰਾਪਤ ਕਰਨ ਵਿੱਚ ਔਕੜ ਪੇਸ਼ ਆ ਸਕਦੀ ਹੈ। ਇਸ ਲਈ ਤੁਰੰਤ ਈ. ਕੇ. ਵਾਈ. ਸੀ. ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ। ਰਾਜ ਸਰਕਾਰ ਦਾ ਮਨੋਰਥ ਇਹ ਹੈ ਕਿ ਕੋਈ ਵੀ ਲਾਭਪਾਤਰੀ ਕਣਕ ਤੋਂ ਵਾਂਝਾ ਨਾ ਰਹੇ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਪੱਛਮੀ ਜ਼ਿਮਨੀ ਚੋਣ: ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਪਾਈ ਵੋਟ

ਗੁਰਦਾਸਪੁਰ ਪੁਲਿਸ ਵੱਲੋਂ ਏ-ਕੈਟਾਗਰੀ ਦੇ ਗੈਂਗਸਟਰ ਸਮੇਤ 4 ਮੁਲਜ਼ਮ ਕਾਬੂ