ਨਸ਼ੇ ਖਿਲਾਫ ਵੱਡੀ ਕਾਰਵਾਈ , ਪੰਚਾਇਤੀ ਜ਼ਮੀਨ ਤੇ ਕੀਤੀ ਨਜਾਇਜ਼ ਉਸਾਰੀਆਂ ਨੂੰ ਢਾਹਿਆ

  • ਨਸ਼ਾ ਵਿਕਰੇਤਾਵਾਂ/ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਸੂਰਤ ਵਿੱਚ ਨਹੀ ਬਖਸ਼ਿਆ ਜਾਵੇਗਾ – ਗਗਨ ਅਜੀਤ ਸਿੰਘ

ਅਮਰਗੜ੍ਹ/ਮਾਲੇਰਕੋਟਲਾ 20 ਜੂਨ 2025 – ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਖੂਬ ਸ਼ਲਾਂਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਲੋਕ ਸਰਕਾਰ ਦਾ ਡੱਟ ਕੇ ਸਾਥ ਦੇ ਰਹੇ ਹਨ। ਪੰਜਾਬ ਅੰਦਰ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ, ਇਸ ਦੇ ਲਈ ਸਰਕਾਰ ਸਿਰਤੋੜ ਯਤਨ ਕਰ ਰਹੀ ਹੈ।

ਐੱਸ.ਐੱਸ.ਪੀ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਕਰਦਿਆਂ ਪਿੰਡ ਬਾਗੜੀਆਂ ਵਿਖੇ ਨਸ਼ਾ ਤਸਕਰ ਜੰਗੀਰ ਕੌਰ ਉਰਫ ਜੰਗੀਰੋ ਪਤਨੀ ਲਾਲ ਸਿੰਘ, ਦਰਸ਼ਨ ਸਿੰਘ ਪੁੱਤਰ ਪਿਆਰਾ ਸਿੰਘ, ਬੂਟਾ ਸਿੰਘ ਪੁੱਤਰ ਪਿਆਰਾ ਸਿੰਘ,ਜਸਵਿੰਦਰ ਕੌਰ ਉਰਫ ਕੂੱਕਰ ਪਤਨੀ ਬੂਟਾ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਪੱਪੂ ਸਿੰਘ ਵਲੋਂ ਕਰੀਬ 1092 ਵਰਗ ਗਜ ਪੰਚਾਇਤੀ ਜਮੀਨ ਤੇ ਨਜਾਇਜ ਕੀਤੀ ਉਸਾਰੀ ਨੂੰ ਨਸ਼ਟ ਕੀਤਾ ਗਿਆ ਹੈ।

ਉਨ੍ਹਾਂ ਨਸ਼ਾ ਵੇਚਣ ਵਾਲੇ ਗੈਰ ਸਮਾਜੀ ਅਨਸਰਾਂ ਨੂੰ ਚੇਤਾਵਨੀ ਦਿੱਤੀ ਕਿ ਹੁਣ ਪੰਜਾਬ ਵਿਚ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚੱਲ ਰਹੀ ਹੈ ਅਤੇ ਇਸ ਲਈ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪਿੰਡ ਬਾਗੜੀਆਂ ਦੀ ਸਮੂਹ ਗਰਾਮ ਪੰਚਾਇਤ ਅਤੇ ਪਿੰਡ ਦੇ ਲੋਕਾਂ ਨੇ ਪੁਲਿਸ ਕਾਰਵਾਈ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਨਸ਼ਾ ਤਸਕਰਾਂ ਦੇ ਹੌਂਸਲੇ ਟੁੱਟਣਗੇ ਅਤੇ ਸਮਾਜ ਨੂੰ ਨਸ਼ਾ ਮੁਕਤ ਕਰਨ ਦੀ ਪੰਜਾਬ ਸਰਕਾਰ ਦੀ ਮੁਹਿੰਮ ਸਫਲ ਹੋਵੇਗੀ ।

ਉਹਨਾਂ ਨੇ ਕਿਹਾ ਕਿ ਤੁਹਾਡੇ ਸਭ ਦੇ ਬੁਲੰਦ ਹੋਂਸਲਿਆ ਸਦਕਾ ਇਸ ਜੰਗ ਤੇ ਫਤਿਹ ਹਾਸਿਲ ਹੋਵੇਗੀ ਅਤੇ ਪੰਜਾਬ ਅੰਦਰ ਨਸ਼ਿਆਂ ਦਾ ਧੰਦਾ ਕਰਨ ਵਾਲਿਆ ਲਈ ਕੋਈ ਥਾਂ ਨਹੀ। ਉਨਾਂ ਨੇ ਆਖਿਆ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਲੋਕਾਂ ਵੱਲੋਂ ਵੀ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਲੋਕ ਵੱਡੇ ਪੱਧਰ ਤੇ ਨਸ਼ੇ ਤਸਕਰੀ ਕਰਨ ਵਾਲਿਆਂ ਦੀਆਂ ਸੂਚਨਾਵਾਂ ਪੁਲਿਸ ਨੂੰ ਦੇ ਰਹੇ ਹਨ। ਉਨਾਂ ਨੇ ਕਿਹਾ ਕਿ ਸਮਾਜ ਤੋਂ ਮਿਲ ਰਹੇ ਸਹਿਯੋਗ ਨਾਲ ਅਸੀਂ ਇਸ ਕੋਹੜ ਨੂੰ ਬਹੁਤ ਜਲਦੀ ਖਤਮ ਕਰਨ ਵਿੱਚ ਕਾਮਯਾਬ ਹੋਵਾਂਗੇ । ਉਨਾਂ ਨੇ ਲੋਕਾਂ ਤੋਂ ਮਿਲ ਰਹੇ ਸਹਿਯੋਗ ਲਈ ਲੋਕਾਂ ਦਾ ਧੰਨਵਾਦ ਵੀ ਕੀਤਾ ।

ਇਸ ਮੌਕੇ ਡੀ.ਐਸ.ਪੀ ਦਵਿੰਦਰ ਸਿੰਘ ਸੰਧੂ, ਐਸ.ਐਚ.ਓ ਅਮਰਗੜ ਰਣਵੀਰ ਕੁਮਾਰ , ਇੰਚਾਰਜ ਸੀ.ਆਈ.ਏ ਸਿਮਰਨਜੀਤ ਸਿੰਘ, ਤਹਿਸੀਲਦਾਰ ਲਵਦੀਪ ਸਿੰਘ, ਸਰਪੰਚ ਬਾਗੜੀਆ ਪ੍ਰਭਦੀਪ ਸਿੰਘ, ਬੀ.ਡੀ.ਪੀ.ਓ ਬਬਲਜੀਤ ਕੌਰ ਤੋਂ ਇਲਾਵਾ ਹੋਰ ਪੁਲਿਸ ਮੁਲਾਜਮ ਹਾਜਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਓਪਰੇਸ਼ਨ ਸੀਲ ਤਹਿਤ ਪੰਜਾਬ ਤੇ ਹਿਮਾਚਲ ਪੁਲਿਸ ਨੂੰ ਸਾਂਝੇ ਤੌਰ ਤੇ ਇੰਟਰ ਸਟੇਟ ਨਾਕੇ ਉੱਤੇ ਚੈਕਿੰਗ ਕੀਤੀ

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ: ਪਲਾਨ ਨੂੰ ਮਨਜ਼ੂਰੀ