ਚੰਡੀਗੜ੍ਹ, 21 ਜੂਨ 2025 : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਯਾਨੀ ਸ਼ਨੀਵਾਰ ਨੂੰ ਦੁਪਹਿਰ 1 ਵਜੇ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਡੀਗੜ੍ਹ ਸਥਿਤ ਸਰਕਾਰੀ ਨਿਵਾਸ ‘ਤੇ ਬੁਲਾਈ ਗਈ ਹੈ।
ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਪ੍ਰਸ਼ਾਸਕੀ ਸੁਧਾਰਾਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਕਈ ਮਹੱਤਵਪੂਰਨ ਮੁੱਦਿਆਂ ‘ਤੇ ਫੈਸਲਾ ਲਿਆ ਜਾ ਸਕਦਾ ਹੈ। ਮੀਟਿੰਗ ਨੂੰ ਲੈ ਕੇ ਅਧਿਕਾਰੀਆਂ ਨੂੰ ਅਲਰਟ ਮੋਡ ‘ਤੇ ਰੱਖਿਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕੁਝ ਵਿਭਾਗੀ ਫੇਰਬਦਲ ਅਤੇ ਬਜਟ ਪ੍ਰਸਤਾਵ ਵੀ ਏਜੰਡੇ ਵਿੱਚ ਸ਼ਾਮਲ ਹਨ। ਮੁੱਖ ਮੰਤਰੀ ਖੁਦ ਇਸ ਮੀਟਿੰਗ ਦੀ ਨਿਗਰਾਨੀ ਕਰ ਰਹੇ ਹਨ।

