ਲੁਧਿਆਣਾ, 23 ਜੂਨ 2025 – ਵੋਟਾਂ ਦੀ ਗਿਣਤੀ ਦੇ ਪੰਜਵੇਂ ਰਾਊਂਡ ਵਿਚ ਵੀ ‘ਆਪ’ ਨੇ ਆਪਣੀ ਲੀਡ ਬਰਕਰਾਰ ਰੱਖੀ ਹੈ, ਪਰ ਦੂਜੇ ਉਮੀਰਦਵਾਰਾਂ ਨਾਲੋਂ ਇਸ ਰਾਊਂਡ ‘ਚ ਲੀਡ ਚ ਥੋੜੀ ਜਿਹੀ ਗਿਰਾਵਟ ਆ ਹੈ। ਇਸ ਰਾਊਂਡ ‘ਚ ਸੰਜੀਵ ਅਰੋੜਾ ਨੂੰ 12320, ਭਾਰਤ ਭੂਸ਼ਣ ਆਸ਼ੂ ਨੂੰ 9816, ਜੀਵਨ ਗੁਪਤਾ ਨੂੰ 8831 ਅਤੇ ਪਰਉਪਕਾਰ ਸਿੰਘ ਘੁੰਮਣ ਨੂੰ 2959 ਵੋਟਾਂ ਮਿਲੀਆਂ ਹਨ।
ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਜੋ ਪਹਿਲਾਂ ਤੀਜੇ ਨੰਬਰ ’ਤੇ ਚਲੇ ਗਏ ਸਨ, ਮੁੜ ਇਸ ਰਾਊਂਡ ‘ਚ ਦੂਜੇ ਨੰਬਰ ’ਤੇ ਬਣੇ ਹੋਏ ਹਨ। ਸੰਜੀਵ ਅਰੋੜਾ 2504 ਵੋਟਾਂ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।
ਤੀਜੇ ਗੇੜ ਦੀ ਗਿਣਤੀ ਤੋਂ ਬਾਅਦ ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 5217, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 5094 ਵੋਟਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2576 ਵੋਟਾਂ ਮਿਲੀਆਂ ਸਨ। ਇਸ ਗੇੜ ਵਿਚ ਭਾਜਪਾ ਨੇ ਦੂਜਾ ਸਥਾਨ ਮੱਲਦਿਆਂ ਕਾਂਗਰਸ ਨੂੰ ਤੀਜੇ ਨੰਬਰ ’ਤੇ ਧੱਕ ਦਿੱਤਾ ਸੀ।

ਪਹਿਲੇ ਗੇੜ ‘ਚ ‘ਆਪ’ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ 2895 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ 1626 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 1177 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 703 ਵੋਟਾਂ ਮਿਲੀਆਂ ਸਨ।
ਦੂਜੇ ਗੇੜ ਵਿਚ ‘ਆਪ’ ਦੇ ਸੰਜੀਵ ਅਰੋੜਾ ਨੂੰ 5854 ਵੋਟਾਂ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ, ਭਾਜਪਾ ਦੇ ਜੀਵਨ ਗੁਪਤਾ ਨੂੰ 2796 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਸਨ।
