ਪੰਜਾਬ ਕਾਂਗਰਸ ਵਿੱਚ ਅਸਤੀਫਿਆਂ ਦਾ ਦੌਰ ਜਾਰੀ

ਲੁਧਿਆਣਾ 25 ਜੂਨ 2025 – ਲੁਧਿਆਣਾ ਪੱਛਮੀ ਉਪ ਚੋਣ ਵਿੱਚ ‘ਆਪ’ ਦੇ ਸੰਜੀਵ ਅਰੋੜਾ ਤੋਂ ਹਾਰਨ ਤੋਂ ਕੁਝ ਘੰਟਿਆਂ ਬਾਅਦ, ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਆਸ਼ੂ ਨੇ ਕਿਹਾ ਕਿ ਉਹ ਚੋਣ ਨਤੀਜਿਆਂ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦਾ ਛੱਡ ਰਹੇ ਸੀ। ਹੁਣ ਕਾਂਗਰਸ ਵਿੱਚ ਗੁੱਟਬੰਦੀ ਪੂਰੇ ਜ਼ੋਰਾਂ ਸਾਹਮਣੇ ਨਜ਼ਰ ਆ ਰਹੀ ਹੈ। ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਜਲੰਧਰ ਛਾਉਣੀ ਦੇ ਵਿਧਾਇਕ ਪਰਗਟ ਸਿੰਘ ਨੇ ਕਾਂਗਰਸ ਸੂਬਾ ਇਕਾਈ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਪਰਗਟ ਸਿੰਘ ਦੇ ਨਾਲ ਹੀ ਸਾਬਕਾ ਕਾਂਗਰਸ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਿੱਕੀ ਢਿੱਲੋਂ ਇਸ ਵਕਤ ਜੋ ਕਿ ਭਾਰਤ ਵਿੱਚ ਨਹੀਂ ਹਨ ਆਸਟਰੇਲੀਆ ਵਿੱਚ ਹਨ ਉਥੋਂ ਹੀ ਉਹਨਾਂ ਨੇ ਆਪਣਾ ਅਸਤੀਫਾ ਅਤੇ ਪ੍ਰਗਟ ਸਿੰਘ ਜੋ ਕਿ ਜਲੰਧਰ ਵਿੱਚ ਹੀ ਸਨ ਵੱਲੋ ਆਪਣਾ ਅਸਤੀਫਾ ਕਾਂਗਰਸ ਦੀ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਇੰਚਾਰਜ ਜਨਰਲ ਸਕੱਤਰ ਭੁਪੇਸ਼ ਬਘੇਲ ਨੂੰ ਭੇਜਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਵੀਰ ਬੰਦਾ ਬੈਰਾਗੀ ਲਿਖਣ ’ਤੇ SGPC ਪ੍ਰਧਾਨ ਨੇ ਪ੍ਰਗਟਾਇਆ ਇਤਰਾਜ਼

ਮਜੀਠੀਆ ਦੀ ਗ੍ਰਿਫ਼ਤਾਰੀ ਮਗਰੋਂ ਕੇਜਰੀਵਾਲ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ