ਅੰਮ੍ਰਿਤਸਰ, 25 ਜੂਨ 2025 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਵਿਜੀਲੈਂਸ ਵੱਲੋਂ ਵੱਡੀ ਰੇਡ ਕੀਤੀ ਗਈ। ਇਸ ਰੇਡ ਤੋਂ ਬਾਅਦ ਵਿਜੀਲੈਂਸ ਵੱਲੋਂ ਮਜੀਠੀਆ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਸੂਤਰਾਂ ਮੁਤਾਬਕ ਵਿਜੀਲੈਂਸ ਮਜੀਠੀਆ ਨੂੰ ਮੋਹਾਲੀ ਲੈ ਕੇ ਜਾ ਰਹੀ ਹੈ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਨੂੰ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਇਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਮਿਲੇ ਹਨ।
ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਟੀਮ ਵਿਜੀਲੈਂਸ ਦੇ ਐੱਸ. ਐੱਸ. ਪੀ. ਲਖਬੀਰ ਸਿੰਘ ਦੀ ਅਗਵਾਈ ਵਿਚ ਟੀਮ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਗ੍ਰੀਨ ਐਵੇਨਿਊ ਘਰ ਪਹੁੰਚੀ। ਇਹ ਰੇਡ ਨਸ਼ੇ ਦੇ ਮਾਮਲੇ ਵਿਚ ਕੀਤੀ ਗਈ ਹੈ। ਇਕੋ ਸਮੇਂ ਮਜੀਠੀਆ ਦੇ ਲਗਭਗ 15 ਟੀਕਾਣਿਆਂ ‘ਤੇ ਇਕੱਠਿਆਂ ਰੇਡ ਕੀਤੀ ਗਈ।
ਇਸ ਦਰਮਿਆਨ ਬਿਕਰਮ ਮਜੀਠੀਆ ਦੀ ਵਿਜੀਲੈਂਸ ਦੇ ਐੱਸ. ਐੱਸ. ਪੀ. ਨਾਲ ਤਿੱਖੀ ਬਹਿਸ ਵੀ ਹੋਈ। ਵਿਜੀਲੈਂਸ ਐੱਸ. ਐੱਸ. ਪੀ. ਨੇ ਇਹ ਵੀ ਕਿਹਾ ਕਿ ਮਜੀਠੀਆ ਕਾਨੂੰਨੀ ਕੰਮ ਵਿਚ ਅੜਿੱਕਾ ਪਾਉਣ ਦੀ ਯਤਨ ਕਰ ਰਹੇ ਹਨ।

