ਚੰਡੀਗੜ੍ਹ, 28 ਜੂਨ, 2025 – ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸੰਜੀਵ ਅਰੋੜਾ, ਜਿਨ੍ਹਾਂ ਨੇ ਹਾਲ ਹੀ ਵਿੱਚ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਜਿੱਤ ਪ੍ਰਾਪਤ ਕੀਤੀ ਹੈ, ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ (ਐਮਐਲਏ) ਵਜੋਂ ਸਹੁੰ ਚੁੱਕਲਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੱਕ ਰਸਮੀ ਸਮਾਰੋਹ ਦੌਰਾਨ ਅਰੋੜਾ ਨੂੰ ਸਹੁੰ ਚੁਕਾਈ।
ਇਸ ਮੌਕੇ ‘ਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ, ਜੋ ਪਹਿਲਾਂ ਰਾਜ ਸਭਾ ਮੈਂਬਰ ਵਜੋਂ ਸੇਵਾ ਨਿਭਾ ਰਹੇ ਸਨ, ਨੇ ਹਾਲ ਹੀ ਵਿੱਚ ਹੋਈ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਕਾਂਗਰਸੀ ਨੇਤਾ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ ਸੀ।

