ਆਪ’ ਆਗੂ ਸੱਜਣ ਸਿੰਘ ਚੀਮਾ ਨੂੰ ਸਦਮਾ, ਕਾਰ ਹਾਦਸੇ ‘ਚ ਭਤੀਜੇ ਦੀ ਮੌਤ

ਸੁਲਤਾਨਪੁਰ ਲੋਧੀ 28 ਜੂਨ 2025 – ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਰਜੁਨਾ ਐਵਾਰਡੀ ਸੱਜਣ ਸਿੰਘ ਚੀਮਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਭਤੀਜੇ ਕੋਚ ਤਰਨਦੀਪ ਸਿੰਘ ਚੀਮਾ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਮੰਦਭਾਗੀ ਖ਼ਬਰ ਨੂੰ ਸੁਣਦੇ ਹੀ ਸਮੁੱਚੇ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਕਪੂਰਥਲਾ ਦੇ ਨਜ਼ਦੀਕੀ ਪਿੰਡ ਭਵਾਨੀਪੁਰ ਵੇਂਈ ਨਦੀ ਦੇ ਪੁੱਲ ਨੇੜੇ ਕਾਰ ਅਤੇ ਟਰੱਕ ਦੀ ਟੱਕਰ ਹੋ ਗਈ, ਜਿਸ ਵਿਚ ਤਰਨਦੀਪ ਸਿੰਘ ਚੀਮਾ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਦਬੂਲੀਆਂ ਦੀ ਮੌਤ ਹੋ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਥਾਣਾ ਕੋਤਵਾਲੀ ਕਪੂਰਥਲਾ ਦੇ ਐੱਸ. ਐੱਚ. ਓ. ਕ੍ਰਿਪਾਲ ਸਿੰਘ ਨੇ ਦੱਸਿਆ ਕਿ ਦੇਰ ਰਾਤ ਪਿੰਡ ਭਵਾਨੀਪੁਰ ਪੁੱਲ ਨੇੜੇ ਸਵਿੱਫਟ ਕਾਰ ਅਤੇ ਮੱਕੀ ਨਾਲ ਭਰੇ ਟਰੱਕ ਦੀ ਟੱਕਰ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਪੋਸਟਮਾਰਟਮ ਕਰਵਾਉਣ ਲਈ ਲਿਆਂਦੀ ਗਈ ਅਤੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ‘ਤੇ ਟਰੱਕ ਚਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਬਹੁਤ ਹੀ ਹੋਣਹਾਰ ਖਿਡਾਰੀ ਤਰਨਜੀਤ ਸਿੰਘ ਚੀਮਾ ਦੀ ਬੇਵਕਤ ਮੌਤ ‘ਤੇ ਵੱਖ-ਵੱਖ ਰਾਜਨੀਤਕ, ਧਾਰਮਿਕ ਤੇ ਸਮਾਜ ਸੇਵੀ ਆਗੂਆਂ ਵੱਲੋਂ ਗਹਿਰੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਹਤ ਮੰਤਰੀ ਵੱਲੋਂ ਮਾਤਾ ਕੌਸ਼ਲਿਆ ਹਸਪਤਾਲ ਦਾ ਅਚਨਚੇਤ ਦੌਰਾ

ਪਾਕਿਸਤਾਨ ਦੇ ਖੈਬਰ ਸੂਬੇ ‘ਚ ਆਤਮਘਾਤੀ ਹਮਲਾ: 13 ਸੈਨਿਕਾਂ ਦੀ ਮੌਤ, 29 ਜ਼ਖਮੀ