- 9 ਵਿੱਚ ਸੁਰੱਖਿਆ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ
- ਇਹ ਪ੍ਰੋਜੈਕਟ ਡੇਢ ਸਾਲ ਵਿੱਚ ਹੋਵੇਗਾ ਪੂਰਾ
ਚੰਡੀਗੜ੍ਹ, 29 ਜੂਨ 2025 – ਜੇਲ੍ਹਾਂ ਵਿੱਚ ਕੈਦੀਆਂ ਦੀ ਵੱਧ ਰਹੀ ਗਿਣਤੀ ਨੂੰ ਦੇਖਦੇ ਹੋਏ, ਪੰਜਾਬ ਸਰਕਾਰ ਨੇ ਇਸ ਕਾਰਨ ਪੈਦਾ ਹੋਣ ਵਾਲੀ ਸਮੱਸਿਆ ਦੇ ਹੱਲ ਲਈ ਇੱਕ ਪ੍ਰੋਜੈਕਟ ਸ਼ੁਰੂ ਕੀਤਾ ਹੈ। ਇਸ ਯੋਜਨਾ ਤਹਿਤ 4 ਜੇਲ੍ਹਾਂ ਵਿੱਚ ਨਵੀਆਂ ਬੈਰਕਾਂ ਬਣਾਈਆਂ ਜਾਣਗੀਆਂ ਅਤੇ 9 ਜੇਲ੍ਹਾਂ ਦੀ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਜਾਵੇਗਾ।
ਪੰਜਾਬ ਸਰਕਾਰ ਦੇ ਪ੍ਰੋਜੈਕਟ ਦੇ ਪਹਿਲੇ ਪੜਾਅ ਵਿੱਚ, ਰੋਪੜ, ਨਵਾਂ ਨਾਭਾ, ਮਾਨਸਾ ਅਤੇ ਸੰਗਰੂਰ ਜੇਲ੍ਹਾਂ ਵਿੱਚ ਦੋ ਮੰਜ਼ਿਲਾ ਬੈਰਕਾਂ ਬਣਾਈਆਂ ਜਾਣਗੀਆਂ। ਇਸ ਤੋਂ ਇਲਾਵਾ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਗੋਇੰਦਵਾਲ ਸਾਹਿਬ, ਬਠਿੰਡਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਸਾਹਿਬ ਅਤੇ ਮਾਨਸਾ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਲਈ ਕੰਡਿਆਲੀ ਤਾਰ ਦੀਆਂ ਵਾੜਾਂ ਅਤੇ ਏਆਈ-ਅਧਾਰਤ ਕੈਮਰੇ ਲਗਾਏ ਜਾਣਗੇ।
ਇਸ ਪ੍ਰੋਜੈਕਟ ਵਿੱਚ ਪੁਲਿਸ ਵਿਭਾਗ ਨੋਡਲ ਏਜੰਸੀ ਵਜੋਂ ਕੰਮ ਕਰੇਗਾ ਅਤੇ ਸਮੁੱਚਾ ਪ੍ਰੋਜੈਕਟ ਇੱਕ ਨਿੱਜੀ ਏਜੰਸੀ ਨੂੰ ਸੌਂਪਿਆ ਜਾਵੇਗਾ। ਸਰਕਾਰ ਦਾ ਟੀਚਾ ਇਸ ਪ੍ਰੋਜੈਕਟ ਨੂੰ ਤਿੰਨ ਤੋਂ 18 ਮਹੀਨਿਆਂ ਦੇ ਅੰਦਰ ਪੂਰਾ ਕਰਨਾ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਪ੍ਰੋਜੈਕਟ ਦੀ ਸ਼ੁਰੂਆਤ ਤੋਂ ਇੱਕ ਦਿਨ ਪਹਿਲਾਂ, ਜੇਲ੍ਹਾਂ ਵਿੱਚ ਤਾਇਨਾਤ 25 ਪੁਲਿਸ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਹਾਈ ਕੋਰਟ ਵੀ ਜੇਲ੍ਹਾਂ ਦੀ ਹਾਲਤ ਪ੍ਰਤੀ ਗੰਭੀਰ ਹੈ, ਜਿਸ ਕਾਰਨ ਸਰਕਾਰ ਇਹ ਕੰਮ ਪਹਿਲ ਦੇ ਆਧਾਰ ‘ਤੇ ਕਰਵਾ ਰਹੀ ਹੈ।
