ਚੰਡੀਗੜ੍ਹ, 2 ਜੁਲਾਈ 2025 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ। ਦੱਸ ਦਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਮੋਹਾਲੀ ਅਦਾਲਤ ਵਿੱਚ ਪੇਸ਼ੀ ਦੌਰਾਨ ਮਾਹੌਲ ਤਣਾਅਪੂਰਨ ਹੋ ਗਿਆ ਸੀ।
ਜਿਸ ਤੋਂ ਬਾਅਦ ਅਕਾਲੀ ਦਲ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਮਜੀਠੀਆ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਸਮਰਥਕਾਂ ਨਾਲ ਮੋਹਾਲੀ ਪਹੁੰਚੇ ਸਨ। ਇਸ ਦੌਰਾਨ ਸੁਖਬੀਰ ਬਾਦਲ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵਿਚਕਾਰ ਤਿੱਖੀ ਬਹਿਸ ਹੋਈ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਹੁਣ ਪੁਲਿਸ ਨੇ ਸੁਖਬੀਰ ਬਾਦਲ ਨੂੰ ਪੁਲਿਸ ਨੇ ਰਿਹਾਅ ਕਰ ਦਿੱਤਾ ਹੈ।

