ਹੁਸ਼ਿਆਰਪੁਰ, 3 ਜੁਲਾਈ 2025 – ਟਾਂਡਾ ਇਲਾਕੇ ਵਿੱਚ ਪਿਛਲੇ ਇੱਕ-ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਟਾਂਡਾ ਦੇ ਪਿੰਡ ਅਹੀਆਪੁਰ ਵਿੱਚ ਇੱਕ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਦੋ ਕੁੜੀਆਂ ਅਤੇ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇਸ ਹਾਦਸੇ ਵਿੱਚ ਪਰਿਵਾਰ ਦੀਆਂ ਦੋ ਹੋਰ ਧੀਆਂ ਅਤੇ ਉਨ੍ਹਾਂ ਦੀ ਮਾਂ ਗੰਭੀਰ ਜ਼ਖਮੀ ਹੋ ਗਈਆਂ।
ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਉਦੋਂ ਵਾਪਰੀ ਜਦੋਂ ਪਰਿਵਾਰ ਦੇ ਸਾਰੇ ਮੈਂਬਰ ਕੱਚੇ ਘਰ ਦੀ ਛੱਤ ਹੇਠ ਸੌਂ ਰਹੇ ਸਨ। ਅਚਾਨਕ ਭਾਰੀ ਮੀਂਹ ਕਾਰਨ ਕਮਜ਼ੋਰ ਛੱਤ ਡਿੱਗ ਗਈ। ਸਥਾਨਕ ਲੋਕਾਂ ਨੇ ਇੱਕਜੁੱਟ ਹੋ ਕੇ ਬਚਾਅ ਕਾਰਜ ਸ਼ੁਰੂ ਕੀਤਾ ਅਤੇ ਮਲਬੇ ਹੇਠ ਦੱਬੇ ਹੋਰ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਉਨ੍ਹਾਂ ਨੂੰ ਟਾਂਡਾ ਦੇ ਰੇਖੀ ਹਰਬੰਸ ਹਸਪਤਾਲ ਵਿੱਚ ਦਾਖਲ ਕਰਵਾਇਆ।

