ਚੰਡੀਗੜ੍ਹ, 3 ਜੁਲਾਈ 2025 – ਕੁਲਦੀਪ ਸਿੰਘ ਧਾਲੀਵਾਲ ਨੇ ਕੈਬਿਨਟ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਪੋਸਟ ਵਿਚ ਉਨ੍ਹਾਂ ਲਿਖਿਆ ਕਿ ਆਪਣੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਮੇਰੀ ਮਿਹਨਤ ਜਾਰੀ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਨੇ ਆਪਣਾ ਅਸਤੀਫਾ ਵੀ ਸੌਂਪ ਦਿੱਤਾ ਹੈ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਐਨ.ਆਰ.ਆਈ. ਵਿਭਾਗ ਜੋ ਕਿ ਪਹਿਲਾਂ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ, ਹੁਣ ਨਵੇਂ ਬਣੇ ਕੈਬਿਨਟ ਮੰਤਰੀ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ ਲੁਧਿਆਣਾ ਤੋਂ ਜ਼ਿਮਨੀ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਅੱਜ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਵੀਰਵਾਰ ਨੂੰ ਰਾਜ ਭਵਨ ਵਿਖੇ ਹੋਏ ਇੱਕ ਸਮਾਰੋਹ ਵਿੱਚ 17ਵੇਂ ਮੰਤਰੀ ਵਜੋਂ ਸਹੁੰ ਚੁੱਕੀ।

