SYL ਦੇ ਮੁੱਦੇ ‘ਤੇ ਕੇਂਦਰ ਦੀ ਅਗਵਾਈ ਚ ਹੋਵੇਗੀ ਬੈਠਕ: ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਦਿੱਲੀ ’ਚ ਕਰਨਗੇ ਗੱਲਬਾਤ

  • 9 ਤਰੀਕ ਨੂੰ ਹੋਵੇਗੀ ਮੀਟਿੰਗ

ਨਵੀਂ ਦਿੱਲੀ, 4 ਜੁਲਾਈ 2025 – ਕੇਂਦਰ ਸਰਕਾਰ ਨੇ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਦਹਾਕਿਆਂ ਪੁਰਾਣੇ ਵਿਵਾਦ ਨੂੰ ਹੱਲ ਕਰਨ ਲਈ ਇੱਕ ਵਾਰ ਫਿਰ ਪਹਿਲ ਕੀਤੀ ਹੈ। ਕੇਂਦਰੀ ਜਲ ਸ਼ਕਤੀ ਮੰਤਰਾਲੇ ਨੇ ਦੋਵਾਂ ਸੂਬਿਆਂ (ਪੰਜਾਬ-ਹਰਿਆਣਾ) ਦੇ ਮੁੱਖ ਮੰਤਰੀ ਦਿੱਲੀ ’ਚ ਗੱਲਬਾਤ ਕਰਨ ਲਈ ਬੁਲਾਇਆ ਹੈ। ਇਹ ਮੀਟਿੰਗ 9 ਜੁਲਾਈ ਨੂੰ ਹੋਵੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 27 ਜੂਨ ਨੂੰ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਭੇਜ ਕੇ ਇਸ ਮੁੱਦੇ ‘ਤੇ ਜਲਦੀ ਹੀ ਮੀਟਿੰਗ ਕਰਨ ਲਈ ਕਿਹਾ ਸੀ। ਦੱਸ ਦੇਈਏ ਕਿ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੇ ਇਹ ਪਹਿਲ ਆਪਣੇ ਪੂਰਵਗਾਮੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਕਾਰਜਕਾਲ ਦੌਰਾਨ ਇਸ ਮੁੱਦੇ ‘ਤੇ ਗੱਲਬਾਤ ਅਸਫਲ ਹੋਣ ਤੋਂ ਬਾਅਦ ਕੀਤੀ ਹੈ। ਹੁਣ ਕੇਂਦਰ ਦੋਵਾਂ ਰਾਜਾਂ ਵਿਚਕਾਰ ਵਿਚੋਲਗੀ ਰਾਹੀਂ ਹੱਲ ਲੱਭਣ ਦੀ ਕੋਸ਼ਿਸ਼ ਕਰ ਰਿਹਾ ਹੈ।

ਮਈ ਵਿੱਚ, ਸੁਪਰੀਮ ਕੋਰਟ ਨੇ ਫਿਰ ਪੰਜਾਬ ਅਤੇ ਹਰਿਆਣਾ ਨੂੰ ਇਸ ਮਾਮਲੇ ਨੂੰ ਹੱਲ ਕਰਨ ਲਈ ਕੇਂਦਰ ਨਾਲ ਸਹਿਯੋਗ ਕਰਨ ਦਾ ਨਿਰਦੇਸ਼ ਦਿੱਤਾ ਸੀ। ਸੁਪਰੀਮ ਕੋਰਟ ਨੇ ਪਹਿਲਾਂ ਜਲ ਸ਼ਕਤੀ ਮੰਤਰੀ ਨੂੰ ਇਸ ਮਾਮਲੇ ਵਿੱਚ ਮੁੱਖ ਵਿਚੋਲਾ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਨੂੰ ਸਿਰਫ਼ “ਮੂਕ ਦਰਸ਼ਕ” ਬਣੇ ਰਹਿਣ ਦੀ ਬਜਾਏ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਸੀ।

ਪਾਟਿਲ ਨੇ ਪੁਸ਼ਟੀ ਕੀਤੀ ਕਿ ਵਿਵਾਦ ਨੂੰ ਹੱਲ ਕਰਨ ਲਈ ਯਤਨ ਜਾਰੀ ਹਨ। ਪਾਟਿਲ ਨੇ ਕਿਹਾ, ‘ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕੁਝ ਆਦੇਸ਼ ਜਾਰੀ ਕੀਤੇ ਹਨ ਅਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ, ਅਸੀਂ SYL ਮੁੱਦੇ ਨੂੰ ਹੱਲ ਕਰਨ ਵੱਲ ਅੱਗੇ ਵਧਾਂਗੇ।’

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਰਮਿੰਘਮ ਟੈਸਟ: ਸ਼ੁਭਮਨ ਨੇ ਗਾਵਸਕਰ, ਤੇਂਦੁਲਕਰ ਅਤੇ ਕੋਹਲੀ ਦੇ ਤੋੜੇ ਰਿਕਾਰਡ

ਬਿਕਰਮ ਮਜੀਠੀਆ ਨੂੰ ਚੰਡੀਗੜ੍ਹ ਦੀ ਅਦਾਲਤ ਨੇ ਭੇਜਿਆ ਨੋਟਿਸ, ਪੜ੍ਹੋ ਕੀ ਹੈ ਮਾਮਲਾ