ਚੰਡੀਗੜ੍ਹ 4 ਜੁਲਾਈ 2025 – ਬੀਤੀ ਦਿਨ ਪੰਜਾਬ ਕੈਬਨਿਟ ਵਿੱਚ ਸ਼ਾਮਲ ਹੋਏ ਮੰਤਰੀ ਸੰਜੀਵ ਅਰੋੜਾ ਨੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦਾ ਦਫ਼ਤਰ ਸਕੱਤਰੇਤ ਦੀ ਤੀਜੀ ਮੰਜ਼ਿਲ ‘ਤੇ ਕਮਰਾ ਨੰਬਰ 20 ਵਿੱਚ ਹੋਵੇਗਾ। ਪਹਿਲਾਂ ਇਹ ਕਮਰਾ ਕੁਲਦੀਪ ਸਿੰਘ ਧਾਲੀਵਾਲ ਨੂੰ ਅਲਾਟ ਕੀਤਾ ਗਿਆ ਸੀ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ, ਹੁਣ ਇਹ ਕਮਰਾ ਸੰਜੀਵ ਅਰੋੜਾ ਨੂੰ ਅਲਾਟ ਕਰ ਦਿੱਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ ਅਤੇ ਡਾ ਰਵਜੋਤ ਸਿੰਘ ਹਾਜ਼ਰ ਸਨ।
