ਗਲੋਕ ਪਿਸਤੌਲ, ਹੈਰੋਇਨ ਤੇ ਲੱਖਾਂ ਦੀ ਡਰੱਗ ਮਨੀ ਸਮੇਤ 9 ਗ੍ਰਿਫ਼ਤਾਰ

ਅੰਮ੍ਰਿਤਸਰ 4 ਜੁਲਾਈ 2025 – ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇੱਕ ਵੱਡੀ ਕਾਰਵਾਈ ਵਿਚ ਇੱਕ ਅੰਤਰਰਾਸ਼ਟਰੀ ਨਾਰਕੋ-ਆਰਮਜ਼ ਮਾਡਿਊਲ ਅਤੇ ਇੱਕ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ- ਜਿਨ੍ਹਾਂ ਵਿੱਚੋਂ ਦੋ ਹਾਲ ਹੀ ਵਿੱਚ ਮਲੇਸ਼ੀਆ ਤੋਂ ਵਾਪਸ ਆਏ ਹਨ, ਨੂੰ 5 ਆਧੁਨਿਕ ਪਿਸਤੌਲਾਂ (ਗਲੋਕ ਅਤੇ ਚੀਨੀ ਪਿਸਤੌਲਾਂ ਸਮੇਤ) ਅਤੇ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮ ਪਾਕਿਸਤਾਨ ਅਤੇ ਮਲੇਸ਼ੀਆ ‘ਚ ਸਥਿਤ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰਨ ਲਈ ਕੰਮ ਕਰ ਰਹੇ ਸਨ।

ਡੀ. ਜੀ. ਪੀ. ਨੇ ਦੱਸਿਆ ਕਿ ਦੂਜੇ ਮਾਮਲੇ ‘ਚ ਦਿੱਲੀ, ਕਰਨਾਟਕ ਅਤੇ ਦੁਬਈ ਨਾਲ ਜੁੜੇ ਨਾਰਕੋ-ਹਵਾਲਾ ਨੈੱਟਵਰਕ ਦੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ 9.7 ਲੱਖ ਰੁਪਏ ਦੀ ਡਰੱਗ ਮਨੀ ਅਤੇ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ। ਸਿੰਡੀਕੇਟ ਹਵਾਲਾ ਚੈਨਲਾਂ ਰਾਹੀਂ ਪੈਸੇ ਦੁਬਈ ਭੇਜ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕੁੱਲ ਮਿਲਾ ਕੇ 9 ਮੁਲਜ਼ਮਾਂ ਕੋਲੋਂ 1.15 ਕਿਲੋ ਹੈਰੋਇਨ, 5 ਪਿਸਤੌਲ (3 ਗਲੋਕ 9mm ਅਤੇ ਕਾਰਤੂਸਾਂ ਸਮੇਤ 2 ਚੀਨੀ ਪਿਸਤੌਲ) ਅਤੇ 9.7 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਥਾਣਾ ਸਦਰ ਅਤੇ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀਆਂ ਗਈਆਂ। ਅਗਲੇ ਅਤੇ ਪਿਛਲੇ ਦੋਵਾਂ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਬਨਿਟ ਮੰਤਰੀ ਬਣਨ ਮਗਰੋਂ ਸੰਜੀਵ ਅਰੋੜਾ ਨੇ ਸੰਭਾਲਿਆ ਅਹੁਦਾ

ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਖਾਲੀ ਹੋਣ ਦਾ ਨੋਟੀਫਿਕੇਸ਼ਨ ਜਾਰੀ