- 7 ਜੁਲਾਈ ਨੂੰ ਬੁਲਾਈ ਕੈਬਨਿਟ ਮੀਟਿੰਗ
ਚੰਡੀਗੜ੍ਹ, 5 ਜੁਲਾਈ 2025 – ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ 7 ਜੁਲਾਈ ਨੂੰ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। 7 ਜੁਲਾਈ ਨੂੰ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਵੇਗੀ ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ 7 ਜੁਲਾਈ ਨੂੰ ਸਵੇਰੇ 10:30 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45,ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।
ਸੂਤਰਾਂ ਦੇ ਹਵਾਲੇ ਨਾਲ ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੈਬਨਿਟ ਦੀ ਅਹਿਮ ਬੈਠਕ ‘ਚ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ ਸੱਦਣ ਬਾਰੇ ਫਾਈਨਲ ਮੋਹਰ ਲੱਗ ਸਕਦੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਵਿਸ਼ੇਸ਼ ਇਜਲਾਸ 10-11 ਜੁਲਾਈ ਨੂੰ ਹੋ ਸਕਦਾ ਹੈ।

