ਮੋਹਾਲੀ, 6 ਜੁਲਾਈ 2025 – ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਚਾਰ ਦਿਨਾਂ ਦਾ ਰਿਮਾਂਡ ਅੱਜ (6 ਜੁਲਾਈ) ਖਤਮ ਹੋ ਗਿਆ। ਜਿਸ ਤੋਂ ਬਾਅਦ ਵਿਜੀਲੈਂਸ ਬਿਊਰੋ ਉਸਨੂੰ ਪੇਸ਼ ਕਰਨ ਲਈ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਮਜੀਠੀਆ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਹੁਣ ਮਜੀਠੀਆ 14 ਦਿਨ ਜੇਲ੍ਹ ਵਿੱਚ ਰਹੇਗਾ। ਮਜੀਠੀਆ 26 ਜੂਨ ਤੋਂ ਵਿਜੀਲੈਂਸ ਹਿਰਾਸਤ ਵਿੱਚ ਸੀ। ਡਿਊਟੀ ਮੈਜਿਸਟਰੇਟ ਵਲੋਂ ਉਨ੍ਹਾਂ ਨੂੰ ਨਾਭਾ ਜੇਲ੍ਹ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਅੱਜ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਮੋਹਾਲੀ ਅਦਾਲਤ ਦੇ ਬਾਹਰ ਪਹੁੰਚ ਗਏ। ਪੇਸ਼ੀ ਤੋਂ ਪਹਿਲਾਂ ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲਿਸ ਅਤੇ ਅਕਾਲੀ ਵਰਕਰਾਂ ਵਿਚਕਾਰ ਹੱਥੋਪਾਈ ਵੀ ਹੋਈ। ਇਸ ਤੋਂ ਬਾਅਦ ਪੁਲਿਸ ਅਕਾਲੀ ਵਰਕਰਾਂ ਨੂੰ ਬੱਸ ਵਿੱਚ ਲੈ ਗਈ। ਪੇਸ਼ੀ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਅਕਾਲੀ ਆਗੂ ਅਤੇ ਵਰਕਰ ਮੁਹਾਲੀ ਪਹੁੰਚਣੇ ਸਨ, ਜਿਨ੍ਹਾਂ ਨੂੰ ਪੁਲਿਸ ਨੇ ਪਹਿਲਾਂ ਹੀ ਨਜ਼ਰਬੰਦ ਕਰ ਦਿੱਤਾ ਤੇ ਕਈਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ।

