ਚੰਡੀਗੜ੍ਹ, 8 ਜੁਲਾਈ 2025 – ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪਟੀਸ਼ਨਕਰਤਾ ਦੇ ਵਕੀਲ ਨੇ ਮੁਲਤਵੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਾਲਾਤ ਬਦਲ ਗਏ ਹਨ ਅਤੇ ਮਜੀਠੀਆ ਨੂੰ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਟੀਸ਼ਨਕਰਤਾ ਹੁਣ ਆਪਣੀ ਪਟੀਸ਼ਨ ਬਦਲਣਾ ਚਾਹੁੰਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਕੇਸ ਮੁਲਤਵੀ ਕਰ ਦਿੱਤਾ। ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ 4 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ ਸੀ। ਪਰ ਮਜੀਠੀਆ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਸੀ। ਕਿਉਂਕਿ ਸਰਕਾਰੀ ਵਕੀਲ ਨੇ ਕਿਹਾ ਸੀ ਕਿ ਮਜੀਠੀਆ ਦੇ ਵਕੀਲਾਂ ਨੇ ਅਰਜ਼ੀ ਦਾਇਰ ਕੀਤੀ ਸੀ, ਪਰ ਇਹ ਕਾਨੂੰਨੀ ਤੌਰ ‘ਤੇ ਸਹੀ ਨਹੀਂ ਸੀ। ਇਸ ਲਈ ਉਨ੍ਹਾਂ ਨੇ ਉਹ ਅਰਜ਼ੀ ਵਾਪਸ ਲੈ ਲਈ ਹੈ। ਇਸ ਦੇ ਨਾਲ ਹੀ ਮਜੀਠੀਆ ਦੇ ਵਕੀਲਾਂ ਨੇ ਕਿਹਾ ਕਿ ਰਿਮਾਂਡ ਆਰਡਰ ਵਿੱਚ ਤਰੀਕ ਗਲਤ (6 ਜੂਨ) ਲਿਖੀ ਹੋਈ ਸੀ, ਜਦੋਂ ਕਿ ਅੱਜ ਸਵੇਰੇ ਆਏ ਆਰਡਰ ਵਿੱਚ 6 ਜੁਲਾਈ ਲਿਖੀ ਹੋਈ ਸੀ। ਇਸ ਤਰ੍ਹਾਂ, ਸੁਣਵਾਈ ਅੱਗੇ ਨਹੀਂ ਵਧ ਸਕੀ। ਫੇਰ ਇਹ ਸੁਣਵਾਈ ਅੱਜ 8 ਜੁਲਾਈ ਨੂੰ ਤੈਅ ਕੀਤੀ ਗਈ ਸੀ।
ਪਰ ਉਸ ਤੋਂ ਪਹਿਲਾਂ ਹੀ ਅਜਲਤ ਨੇ ਮਜੀਠੀਆ ਨੂੰ 19 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ ਜਿਸ ਕਾਰਨ ਹੁਣ ਪਟੀਸ਼ਨਕਰਤਾ ਆਪਣੀ ਪਟੀਸ਼ਨ ਬਦਲਣਾ ਚਾਹੁੰਦਾ ਹੈ। ਇਸ ਤੋਂ ਬਾਅਦ ਅਦਾਲਤ ਨੇ ਕੇਸ ਮੁਲਤਵੀ ਕਰ ਦਿੱਤਾ। ਅਗਲੀ ਸੁਣਵਾਈ 29 ਜੁਲਾਈ ਨੂੰ ਹੋਵੇਗੀ।

