ਪੰਜਾਬ ‘ਚ ਮੁੜ ਸ਼ੁਰੂ ਹੋਣਗੀਆਂ ‘ਬੈਲ ਗੱਡੀਆਂ ਦੀਆਂ ਦੌੜਾਂ’: ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ

ਚੰਡੀਗੜ੍ਹ, 8 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਜ਼ਾਰਤ ਨੇ ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ-2025 ਅਤੇ ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਬੈਲ ਗੱਡੀ ਦੌੜ ਦਾ ਸੰਚਾਲਨ) ਨਿਯਮ,-2025 ਨੂੰ ਵੀ ਹਰੀ ਝੰਡੀ ਦੇ ਦਿੱਤੀ।

ਜ਼ਿਕਰਯੋਗ ਹੈ ਕਿ ਬੈਲਗੱਡੀਆਂ ਦੀ ਦੌੜ ਕਿਲਾ ਰਾਏਪੁਰ ਵਿਖੇ ਪੇਂਡੂ ਖੇਡਾਂ ਦਾ ਅਨਿੱਖੜਵਾਂ ਅੰਗ ਸੀ ਪਰ ਇਸ ਨੂੰ ਕੁਝ ਕਾਰਨਾਂ ਕਰਕੇ ਕਈ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਵਿੱਚ ਜਾਨਵਰਾਂ ਦੀਆਂ ਖੇਡ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ, “ਪੰਜਾਬ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਕਿਲਾ ਰਾਏਪੁਰ ਪੇਂਡੂ ਖੇਡ ਸਮਾਗਮ ਅਤੇ ਮੇਲਾ) ਨਿਯਮ-2025“ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਜਿਸ ਤੋਂ ਬਾਅਦ ਨਵੇਂ ਨਿਯਮਾਂ ਦੇ ਨਾਲ ਪੰਜਾਬ ‘ਚ ‘ਬੈਲ ਗੱਡੀਆਂ ਦੀਆਂ ਦੌੜਾਂ’ ਮੁੜ ਸ਼ੁਰੂ ਹੋਣਗੀਆਂ।

ਇਨ੍ਹਾਂ ਨਿਯਮਾਂ ਦਾ ਮੁੱਖ ਉਦੇਸ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਜਾਨਵਰਾਂ ਲਈ ਸੁਰੱਖਿਆ ਵਿਵਸਥਾ ਹੈ, ਜਿਸ ਵਿੱਚ ਪਸੂਆਂ ਦੀ ਵੈਟਰਨਰੀ ਨਿਗਰਾਨੀ, ਸੁਰੱਖਿਆ ਮਾਪਦੰਡ, ਰਜਿਸਟ੍ਰੇਸਨ/ਦਸਤਾਵੇਜ ਅਤੇ ਉਲੰਘਣਾ ਲਈ ਜੁਰਮਾਨਾ ਸਾਮਲ ਹੈ। ਇਹ ਫੈਸਲਾ ਪਿੰਡਾਂ ਵਿੱਚ ਰਵਾਇਤੀ ਖੇਡਾਂ ਨੂੰ ਉਤਸਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀਆਂ ਦੇਸੀ ਪਸੂ ਨਸਲਾਂ ਨੂੰ ਬਚਾਉਣ ਵਿੱਚ ਵੀ ਮਦਦ ਕਰੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੌਸਮ ਵਿਭਾਗ ਨੇ ਅੱਜ ਪੂਰੇ ਪੰਜਾਬ ਵਿੱਚ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

ਵੱਡੀ ਖ਼ਬਰ: ਸਾਬਕਾ ਅਕਾਲੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ