ਗੁਰਾਇਆ, 8 ਜੁਲਾਈ 2025 – ਫਿਲੌਰ-ਗੁਰਾਇਆ ਦੇ ਦਰਮਿਆਨ ਪਿੰਡ ਖਹਿਰਾ ਭੱਟੀਆਂ ਸਥਿਤ ਹਾਈਵੇਅ ‘ਤੇ ਅੱਜ ਦਿਨ ਚੜ੍ਹਦਿਆਂ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਗੰਭੀਰ ਜ਼ਖਮੀ ਹਨ। ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਾਰਬਲ ਦਾ ਭਰਿਆ ਛੋਟਾ ਹਾਥੀ ਲੁਧਿਆਣਾ ਤੋਂ ਜਲੰਧਰ ਵਾਲੀ ਸਾਈਡ ਜਾ ਰਿਹਾ ਸੀ, ਇਸ ਮੌਕੇ ਪਿੰਡ ਖਹਿਰਾ ਭੱਟੀਆਂ ਨੇੜੇ ਛੋਟਾ ਹਾਥੀ ਅਚਾਨਕ ਬੇਕਾਬੂ ਹੋ ਗਿਆ ਅਤੇ ਪਲਟ ਗਿਆ।
ਸਿੱਟੇ ਵਜੋਂ ਗੱਡੀ ਵਿਚ ਸਵਾਰ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਨੇ ਫਿਲੌਰ ਹਸਪਤਾਲ ਲੈ ਕੇ ਜਾਂਦੇ ਸਮੇਂ ਰਸਤੇ ਵਿਚ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਤਿੰਨ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਿਹਾ ਹੈ। ਘਟਨਾ ਤੋਂ ਬਾਅਦ ਪੁਲਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਹਾਦਸੇ ਕਾਰਣ ਹਾਈਵੇਅ “ਤੇ ਜਾਮ ਲੱਗ ਗਿਆ। ਜਿਸ ਨੂੰ ਬਾਅਦ ਵਿਚ ਪੁਲਸ ਨੇ ਖੁੱਲ਼੍ਹਵਾ ਦਿੱਤਾ।

