ਚੰਡੀਗੜ੍ਹ, 10 ਜੁਲਾਈ 2025 – ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ ‘ਤੇ ਸਖ਼ਤ ਕਾਨੂੰਨ ਬਣਾਉਣ ‘ਤੇ ਚਰਚਾ ਹੋਵੇਗੀ।
ਵਿਧਾਨ ਸਭ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
- ਡਾ. ਕਸ਼ਮੀਰ ਸਿੰਘ ਸੋਹਲ, ਐਮ.ਐਲ.ਏ.
- ਐਸ. ਸੁਖਦੇਵ ਸਿੰਘ ਢੀਂਡਸਾ, ਸਾਬਕਾ ਕੇਂਦਰੀ ਮੰਤਰੀ
- ਡਾ. ਰਤਨ ਸਿੰਘ ਜੱਗੀ, ਉੱਘੇ ਲੇਖਕ
- ਸ਼ਹੀਦ ਸੁਰਿੰਦਰ ਸਿੰਘ ਨਾਇਕ ਅਤੇ
- ਸ਼ਹੀਦ ਬਲਜੀਤ ਸਿੰਘ ਲਾਂਸ ਨਾਇਕ
ਦੱਸ ਦਈਏ ਕਿ ਇਹ ਦੂਜੀ ਵਾਰ ਹੈ, ਜਦੋਂ ਪੰਜਾਬ ਵਿਧਾਨ ਸਭਾ ਵੱਲੋਂ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ, ਜਦੋਂ ਭਾਖੜਾ ਦੇ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਵਿਵਾਦ ਹੋਇਆ ਸੀ ਤਾਂ ਸਰਕਾਰ ਵੱਲੋਂ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਸੀ। ਇਸ ਤੋਂ ਬਾਅਦ ਇੱਕ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਗਿਆ ਸੀ।

