ਚੰਡੀਗੜ੍ਹ, 11 ਜੁਲਾਈ 2025 – ਪੰਜਾਬ ਵਿਧਾਨ ਸਭਾ ਦੇ ਸ਼ੁਰੂ ਹੁੰਦਿਆਂ ਹੀ ਕਾਂਗਰਸ ਵਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ ਅਤੇ ਇਸ ਹੰਗਾਮੇ ਤੋਂ ਬਾਅਦ ਕਾਂਗਰਸ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਾਕਆਊਟ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ਕਿ ਸਰਕਾਰ ਵਲੋਂ ਜ਼ੀਰੋ ਆਵਰ ਨਹੀਂ ਲਿਆਂਦਾ ਗਿਆ। ਬਾਜਵਾ ਨੇ ਕਿਹਾ ਕਿ ਅਜਿਹੇ ਸੈਸ਼ਨ ਦਾ ਕੀ ਫਾਇਦਾ ਜਦੋਂ ਇਸ ਵਿੱਚ ਕੋਈ ਸਵਾਲ-ਜਵਾਬ ਦਾ ਦੌਰ ਹੀ ਨਾ ਹੋਵੇ।
ਬਾਜਵਾ ਨੇ ਕਿਹਾ ਕਿ ਸਾਨੂੰ ਸੈਸ਼ਨ ਵਿੱਚ ਆਪਣੇ ਵਿਚਾਰ ਪੇਸ਼ ਕਰਨ ਦਾ ਮੌਕਾ ਨਹੀਂ ਦਿੱਤਾ ਜਾ ਰਿਹਾ। ਉਹ ਸਾਡੇ ਮਾਈਕ ਵੀ ਬੰਦ ਕਰ ਰਹੇ ਹਨ। 70 ਸਾਲਾਂ ਵਿੱਚ ਪਹਿਲੀ ਵਾਰ ਪ੍ਰਧਾਨ ਵਿਰੁੱਧ ਪਰਚੇ ਦਰਜ ਕੀਤੇ ਗਏ ਹਨ।

