ਚੰਡੀਗੜ੍ਹ, 15 ਜੁਲਾਈ 2025 – ਅੱਜ (15 ਜੁਲਾਈ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਆਖਰੀ ਦਿਨ ਹੈ। ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਬਿੱਲ ‘ਤੇ ਬਹਿਸ ਸ਼ੁਰੂ ਹੋ ਗਈ ਹੈ। ਇਸ ਬਿੱਲ ‘ਤੇ ਸਭ ਤੋਂ ਪਹਿਲਾਂ ਨੂੰ ਬੋਲਣ ਲਈ ਕਿਹਾ ਗਿਆ ਹੈ। ਇਸ ਬਿੱਲ ਅੱਜ ਨੂੰ ਪਾਸ ਕੀਤਾ ਜਾਵੇਗਾ। ਇਸ ਬਿੱਲ ਵਿੱਚ ਬੇਅਦਬੀ ਕਰਨ ‘ਤੇ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਲਈ ਹੁਣ ਤੱਕ ਕੋਈ ਸਖ਼ਤ ਕਾਨੂੰਨ ਨਹੀਂ ਹੈ। ਇਹ ਨਵਾਂ ਕਾਨੂੰਨ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਥਾਵਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਦੇਵੇਗਾ। ਬੇਅਦਬੀ ਦੇ ਕੇਸਾਂ ਲਈ ਵਿਸ਼ੇਸ਼ ਅਦਾਲਤਾਂ ਗਠਿਤ ਕੀਤੀਆਂ ਜਾਣਗੀਆਂ। ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ। ਪੰਜਾਬ ਵਿੱਚ ਲੰਮੇ ਸਮੇਂ ਤੋਂ ਬੇਅਦਬੀ ਕਾਨੂੰਨ ਦੀ ਮੰਗ ਚੱਲ ਰਹੀ ਸੀ ਜਿਸ ਤੋਂ ਬਾਅਦ ਬੀਤੇ ਕੱਲ੍ਹ(ਸੋਮਵਾਰ) ਪੰਜਾਬ ਕੈਬਿਨੇਟ ਵੱਲੋਂ ਬੇਅਦਬੀ ਦੇ ਮਾਮਲਿਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਕੀਤੇ ਗਏ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸ ਪੂਰੇ ਬਿੱਲ ਪੜ੍ਹੋ…….






