ਮੋਹਾਲੀ, 19 ਜੁਲਾਈ 2025 – ਪੰਜਾਬ ਦੇ ਖਰੜ ਵਿਧਾਨ ਸਭਾ ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਨੇ ਸਿਆਸਤ ਤੋਂ ਕਿਨਾਰਾ ਕਰਦਿਆਂ ਆਪਣੇ ਵਿਧਾਇਕ ਪਦ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਆਪਣਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਵੀ ਭੇਜ ਦਿੱਤਾ ਹੈ।
ਇਸ ਸਬੰਧੀ ਅਨਮੋਲ ਗਗਨ ਮਾਨ ਨੇ ਆਪਣੇ ਸੋਸ਼ਲ ਮੀਡੀਆ ‘ਤੇ ਲਿਖਿਆ, ਮਨ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ, ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।
ਜ਼ਿਕਰ ਕਰ ਦਈਏ ਕਿ ਅਨਮੋਲ ਗਗਨ ਮਾਨ ਮਸ਼ਹੂਰ ਪੰਜਾਬੀ ਸਿੰਗਰ ਵੀ ਹਨ। 2022 ਵਿੱਚ ਉਨ੍ਹਾਂ ਨੂੰ ਮੁਹਾਲੀ ਦੀ ਖਰੜ ਵਿਧਾਨ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਸੀ, ਜਿਸ ਵਿੱਚ ਉਨ੍ਹਾਂ ਨੂੰ ਜਿੱਤ ਹਾਸਲ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ। ਹਾਲਾਂਕਿ ਕੈਬਨਿਟ ਵਿੱਚ ਫੇਰਬਦਲ ਤੋਂ ਬਾਅਦ ਉਨ੍ਹਾਂ ਦੀ ਕੈਬਨਿਟ ਵਿਚੋਂ ਛੁੱਟੀ ਹੋ ਗਈ ਸੀ। ਇਸ ਦੇ ਨਾਲ ਹੀ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੇ ਸਿਆਸਤ ਤੋਂ ਵੀ ਦੂਰੀ ਬਣਾਈ ਹੋਈ ਸੀ। ਕਿਹਾ ਜਾ ਸਕਦਾ ਹੈ ਕਿ ਇਹ ਕਿਤੇ ਨਾ ਕਿਤੇ ਸਿਆਸਤ ਤੋਂ ਵੱਖ ਹੋਣ ਦਾ ਇਸ਼ਾਰਾ ਸੀ ਜਾਂ ਫਿਰ ਕੋਈ ਹੋਰ ਕਾਰਨ।

