ਅਨਮੋਲ ਗਗਨ ਮਾਨ ਨੇ ਅਸਤੀਫਾ ਲਿਆ ਵਾਪਿਸ

ਮੋਹਾਲੀ, 20 ਜੁਲਾਈ 2025 – ਅਨਮੋਲ ਗਗਨ ਮਾਨ ਨੇ ਅਸਤੀਫਾ ਵਾਪਿਸ ਲੈ ਲਿਆ ਲਿਆ ਹੈ। ਜਿਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਕਰ ਦਿੱਤੀ ਹੈ। ਇਸ ਬਾਰੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਦਾ ਫੈਸਲਾ ਸਿਰ-ਮੱਥੇ ਕਬੂਲ ਹੈ।

ਅਨਮੋਲ ਗਗਨਮਾਨ ਨੇ ਫਸੇਬੁੱਕ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਅੱਜ ਸਾਡੇ ਪਾਰਟੀ ਪ੍ਰਧਾਨ Aman Arora ਜੀ ਨਾਲ ਮੁਲਾਕਾਤ ਹੋਈ। Aam Aadmi Party ਅਤੇ Arvind Kejriwal ਜੀ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦਾ ਫੈਸਲਾ ਸਵੀਕਾਰ ਕੀਤਾ।”

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਨ ਅਰੋੜਾ ਨੇ ਅਨਮੋਲ ਗਗਨ ਮਾਨ ਦੇ ਨਾਲ ਮੁਲਾਕਾਤ ਕੀਤੀ ਸੀ, ਇਸ ਮੌਕੇ ਅਮਨ ਅਰੋੜਾ ਨੇ ਕਿਹਾ ਸੀ ਕਿ, “ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ। ਵਿਧਾਇਕਾ ਵੱਜੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਹੈ ਜਿਸ ਨੂੰ ਓਹਨਾ ਨੇ ਸਵੀਕਾਰ ਕੀਤਾ। ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ। ਅਨਮੋਲ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਔਰ ਬਣੇ ਰਹਿਣਗੇ।”

ਜ਼ਿਕਰਯੋਗ ਹੈ ਕਿ ਬੀਤੇ ਦਿਨ ਅਨਮੋਲ ਗਗਨ ਮਾਨ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭ ਸਪੀਕਰ ਨੂੰ ਭੇਜ ਦਿੱਤਾ ਸੀ। ਇਸ ਸਬੰਧੀ ਅਨਮੋਲ ਗਗਨ ਮਾਨ ਨੇ ਆਪਣੇ ਸੋਸ਼ਲ ਮੀਡੀਆ ‘ਤੇ ਲਿਖਿਆ ਸੀ ਕਿ, “ਮਨ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ, ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਗੁ: ਨਾਨਕਝੀਰਾ ਨੂੰ ਵੀ ਈਮੇਲ ਰਾਹੀਂ ਧਮਕੀ

ਪਿੰਡ ਦੇ ਸਟੇਡੀਅਮ ਅਤੇ ਸਪੋਰਟਸ ਕਾਲਜ ਜਲੰਧਰ ਵਿੱਚ ਫੌਜਾ ਸਿੰਘ ਦੇ ਬੁੱਤ ਲਗਾਏਗੀ ਸਰਕਾਰ – ਭਗਵੰਤ ਮਾਨ