ਚੰਡੀਗੜ੍ਹ, 26 ਜੁਲਾਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਵਿਖੇ ਕਾਰਗਿਲ ਵਿਜੇ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ, ਇਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਸਮੁੱਚਾ ਦੇਸ਼ ਉਹਨਾਂ ਦੀ ਇਸ ਸੂਰਬੀਰਤਾ ਦਾ ਹਮੇਸ਼ਾ ਰਿਣੀ ਰਹੇਗਾ। ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਸੇਧ ਦਿੰਦੀਆਂ ਰਹਿਣਗੀਆਂ।
ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਪਾਉਂਦਿਆਂ ਕਿਹਾ ਸੀ ਕਿ, “1999 ਦੀ ਕਾਰਗਿਲ ਜੰਗ ‘ਚ ਬਹਾਦਰੀ ਦਾ ਬੇਮਿਸਾਲ ਇਤਿਹਾਸ ਲਿਖਣ ਵਾਲੇ ਸਮੂਹ ਬਹਾਦਰ ਜਵਾਨਾਂ ਦੀ ਸੂਰਬੀਰਤਾ ਅਤੇ ਕੁਰਬਾਨੀਆਂ ਨੂੰ ਕਾਰਗਿਲ ਦਿਵਸ ਮੌਕੇ ਦਿਲੋਂ ਸਲਾਮ ਕਰਦੇ ਹਾਂ। ਉਹਨਾਂ ਦੇ ਜਜ਼ਬੇ ਅਤੇ ਬਹਾਦਰੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।”

