ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਾਏ ਰਗੜੇ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ, 26 ਜੁਲਾਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਈ ਗਈ ਪੋਸਟ ‘ਤੇ ਸਵਾਲ ਚੁਕਦਿਆਂ ਤੰਜ ਕੱਸੇ ਹਨ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਉਂਦਿਆਂ ਕਿਹਾ ਕਿ, “ਕੈਪਟਨ ਸਾਹਬ ਅੱਜ ਤੁਹਾਨੂੰ ਡਰੱਗ ਤਸਕਰਾਂ ਦੇ ਮਾਨਵ ਅਧਿਕਾਰਾਂ ਦੀ ਚਿੰਤਾ ਹੋ ਗਈ…..ਜਦੋਂ ਲੋਕਾਂ ਦੇ ਪੁੱਤ ਥੋਡੇ ਅਤੇ ਤੁਹਾਡੇ ਭਤੀਜੇ ਦੇ ਰਾਜ ਵਿੱਚ ਤਰਫ਼ ਤੜਫ਼ ਮਰ ਰਹੇ ਸੀ ਓਸ ਵੇਲੇ ਤੁਸੀਂ ਮਹਿਫ਼ਲਾਂ ‘ਚ ਬੈਠੇ ਸੀ…..ਹੁਣ ਪੰਜਾਬ ਨੂੰ ਤੁਹਾਡੇ ਸਾਰਿਆਂ ਦੇ ਦੋਗਲੇ ਚਿਹਰਿਆਂ ਦਾ ਪਤਾ ਲੱਗ ਗਿਆ, ਪਰ ਅਫ਼ਸੋਸ ਬਹੁਤ ਕੁੱਝ ਗਵਾ ਕੇ…..ਭਾਜਪਾ ਹੁਣ ਤੁਹਾਡੇ ਬਿਆਨ ਨੂੰ ਨਿੱਜੀ ਕਹਿ ਕੇ ਖਹਿੜਾ ਛੁਡਾਏਗੀ……ਗੁਟਕਾ ਸਾਹਿਬ ਜੀ ਦੀ ਸਹੁੰ ਕਿੱਥੇ ਗਈ ??

ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਪੋਸਟ ਪਾ ਕੇ ਮਜੀਠੀਆ ਦੀ ਗ੍ਰਿਫਤਾਰੀ ‘ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕੇ ਗਏ ਸਨ। ਉਨ੍ਹਾਂ ਨੇ ਕਿਹਾ ਸੀ ਕਿ, “ਆਮ ਆਦਮੀ ਪਾਰਟੀ – ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਸਸਤੀ ਸਨਸਨੀਖੇਜ਼ਤਾ, ਰਾਜਨੀਤਿਕ ਬਦਲਾਖੋਰੀ ਅਤੇ ਬੇਰਹਿਮ ਦਮਨ ਸ਼ਾਸਨ ਦਾ ਬਦਲ ਹਨ। ਪੰਜਾਬ ਨੇ ਕਦੇ ਵੀ ਲੋਕਤੰਤਰ ‘ਤੇ ਅਜਿਹਾ ਘਿਨਾਉਣਾ ਹਮਲਾ ਨਹੀਂ ਦੇਖਿਆ – ਜਿੱਥੇ ਉਨ੍ਹਾਂ ਦੇ ਕੁਸ਼ਾਸਨ ਅਤੇ ਭ੍ਰਿਸ਼ਟਾਚਾਰ ਦੇ ਆਲੋਚਕਾਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ, ਝੂਠੇ ਦੋਸ਼ ਲਗਾਏ ਜਾ ਰਹੇ ਹਨ ਅਤੇ ਚੁੱਪ ਕਰਵਾਇਆ ਜਾ ਰਿਹਾ ਹੈ।

ਬਿਕਰਮ ਸਿੰਘ ਮਜੀਠੀਆ ਨੂੰ ਨਿਸ਼ਾਨਾ ਬਣਾ ਕੇ ਤੰਗ ਕੀਤਾ ਜਾਣਾ ਉਨ੍ਹਾਂ ਦੀਆਂ ਅਣਮਨੁੱਖੀ ਚਾਲਾਂ ਦੀ ਇੱਕ ਹੈਰਾਨ ਕਰਨ ਵਾਲੀ ਉਦਾਹਰਣ ਹੈ। ਮੈਂ ਇਸ ਰਾਜਨੀਤਿਕ ਅਤਿਆਚਾਰ ਦੀ ਸਖ਼ਤ ਨਿੰਦਾ ਕਰਦਾ ਹਾਂ। ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨਾਂ ਨੂੰ ਕੁਚਲਿਆ ਜਾ ਰਿਹਾ ਹੈ, ਅਸਹਿਮਤੀ ਨੂੰ ਦਬਾਇਆ ਜਾ ਰਿਹਾ ਹੈ, ਅਤੇ ਪੰਜਾਬ ਨੂੰ ਦਿੱਲੀ ਤੋਂ ਰਿਮੋਟਲੀ ਕੰਟਰੋਲ ਕੀਤਾ ਜਾ ਰਿਹਾ ਹੈ ਜਿਵੇਂ ਕਿ ਇੱਕ ਮਾਫੀਆ ਕਾਰਵਾਈ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਹਰਜੋਤ ਬੈਂਸ ਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ, ਮੈਂ ਨੰਗੇ ਪੈਰੀਂ ਹੋਵਾਂਗਾ ਹਾਜ਼ਰ – ਕੈਬਨਿਟ ਮੰਤਰੀ ਹਰਜੋਤ ਬੈਂਸ