ਮਾਨਸਾ, 27 ਜੁਲਾਈ 2025 – ਮਾਨਸਾ ਜ਼ਿਲ੍ਹੇ ਦੇ ਕਸਬਾ ਸਰਦੂਲਗੜ੍ਹ ਦੇ ਪਿੰਡ ਰੁੜਕੀ ਵਿਚ 13 ਸਾਲਾ ਬੱਚੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਬੱਚੇ ਦੀ ਪਛਾਣ ਰਾਜਾ ਸਿੰਘ ਵਜੋਂ ਹੋਈ ਹੈ। ਇਕ ਵਿਅਕਤੀ ਨੇ ਬੱਚੇ ਉੱਪਰ ਕਬੂਤਰ ਚੋਰੀ ਕਰਨ ਦਾ ਇਲਜ਼ਾਮ ਲਗਾਇਆ ਤੇ ਉਸ ਦੇ ਘਰ ਜਾ ਕੇ ਉਸ ਦਾ ਕਤਲ ਕਰ ਦਿੱਤਾ।
ਜਾਣਕਾਰੀ ਮੁਤਾਬਕ 45 ਸਾਲਾ ਵਿਅਕਤੀ ਤਰਲੋਚਨ ਸਿੰਘ ਬੱਚੇ ਦੇ ਘਰ ਸ਼ਿਕਾਇਤ ਲਗਾਉਣ ਗਿਆ ਸੀ ਕਿ ਉਹ ਉਸ ਦਾ ਕਬੂਤਰ ਚੋਰੀ ਕਰ ਕੇ ਲੈ ਆਇਆ ਹੈ। ਜਦੋਂ ਉਹ ਬੱਚਾ ਉਸ ਨੂੰ ਮਿਲਿਆ ਤਾਂ ਉਸ ਦਾ ਗਲਾ ਘੋਟ ਕੇ ਕਤਲ ਕਰ ਦਿੱਤਾ।
ਪੁਲਸ ਨੇ ਇਸ ਮਾਮਲੇ ਵਿਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਵਾਰਦਾਤ ਤੋਂ ਬਾਅਦ ਬੱਚੇ ਦੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜਾ ਸਿੰਘ 7ਵੀਂ ਜਮਾਤ ਵਿਚ ਪੜ੍ਹਦਾ ਸੀ ਤੇ ਤੇ ਉਹ ਕਬੱਡੀ ਦਾ ਬੜਾ ਚੰਗਾ ਖਿਡਾਰੀ ਸੀ। ਉਨ੍ਹਾਂ ਨੇ ਮੁਲਜ਼ਮਾਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

