ਅੰਮ੍ਰਿਤਸਰ, 2 ਅਗਸਤ 2025 – ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਨੂੰ ਕੇਵਲ 24 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦਈਏ ਕਿ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਧਮਕੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਦਿੱਤੀ ਗਈ ਸੀ, ਜਿਸ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀ ਸਾਈਬਰ ਸੈੱਲ ਨੇ ਪਤਾ ਲਗਾ ਕੇ ਦੋਸ਼ੀ ਨੂੰ ਅੰਮ੍ਰਿਤਸਰ ਤੋਂ ਕਾਬੂ ਕਰ ਲਿਆ ਹੈ। ਦੋਸ਼ੀ ਵਿਰੁੱਧ IPC ਦੀਆਂ ਗੰਭੀਰ ਧਾਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ।
ਪੰਜਾਬ ਸਰਕਾਰ ਵੱਲੋਂ ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਲਈ ਸਖ਼ਤ ਰਵੱਈਆ ਅਖਤਿਆਰ ਕੀਤਾ ਗਿਆ ਹੈ। ਸਰਕਾਰ ਦੇ ਇਕ ਪ੍ਰਵਕਤਾ ਨੇ ਕਿਹਾ, “ਸਾਡੀ ਸਰਕਾਰ ਕਿਸੇ ਵੀ ਤਰ੍ਹਾਂ ਦੀ ਧਮਕੀ ਜਾਂ ਦਬਾਅ ਦੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰੇਗੀ। ਲੋਕਾਂ ਦੀ ਸੁਰੱਖਿਆ ਸਾਡੀ ਪਹਿਲੀ ਪ੍ਰਾਥਮਿਕਤਾ ਹੈ।” ਇਸ ਘਟਨਾ ਨੇ ਇਹ ਸਾਫ਼ ਕਰ ਦਿੱਤਾ ਹੈ ਕਿ ਸੋਸ਼ਲ ਮੀਡੀਆ ‘ਤੇ ਦਿੱਤੀ ਗਈ ਗੰਭੀਰ ਧਮਕੀਆਂ ਨੂੰ ਵੀ ਹੁਣ ਹਲਕੇ ਵਿੱਚ ਨਹੀਂ ਲਿਆ ਜਾਵੇਗਾ।

